ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)- 'ਵਿਸ਼ਵ ਤੰਬਾਕੂ ਰਹਿਤ ਦਿਵਸ' ਦੇ ਸੰਬੰਧ 'ਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਿਹਤ ਕਾਮਿਆਂ ਨੇ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਤੀਮਾਰਦਾਰਾਂ ਨੂੰ ਤੰਬਾਕੂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਇਸੇ ਦੌਰਾਨ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਕਰਮਚਾਰੀਆਂ ਅਤੇ ਹੋਰਨਾਂ ਲੋਕਾਂ ਨੇ ਤੰਬਾਕੂ ਦਾ ਸੇਵਨ ਨਾ ਕਰਨ ਸੰਬੰਧੀ ਅਹਿਦ ਲਿਆ | ਆਪਣੇ ਸੰਬੋਧਨ 'ਚ ਡਾ. ਸੰਗੀਤਾ ਜੈਨ ਨੇ ਆਖਿਆ ਕਿ ਸਿਗਰਟ, ਬੀੜੀ, ਤੰਬਾਕੂ, ਪਾਨ ਮਸਾਲਾ, ਈ ਸਿਗਰਟ, ਚਿਲਮ ਆਦਿ ਤੰਬਾਕੂ ਪਦਾਰਥ ਸਰੀਰ ਲਈ ਬੇਹੱਦ ਖ਼ਤਰਨਾਕ ਹਨ | ਇਸ ਮੌਕੇ ਤੰਬਾਕੂ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਆਖਿਆ ਕਿ ਤੰਬਾਕੂ ਦੀ ਆਦਤ ਛੱਡਣਾ ਕੋਈ ਔਖੀ ਗੱਲ ਨਹੀਂ | ਵਿਅਕਤੀ ਅਪਣਾ ਮਨ ਪੱਕਾ ਕਰ ਲਵੇ ਤਾਂ ਇਸ ਤੋਂ ਸਹਿਜੇ ਹੀ ਛੁਟਕਾਰਾ ਪਾਇਆ ਜਾ ਸਕਦਾ ਹੈ | ਡਾਕਟਰੀ ਸਲਾਹ ਲਈ ਮੁਹਾਲੀ ਦੇ ਸੈਕਟਰ-66 ਦੇ ਨਸ਼ਾ ਛੁਡਾਊ ਕੇਂਦਰ 'ਚ ਤਾਇਨਾਤ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ, ਜਿੱਥੇ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਸੰਬੰਧੀ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਜਾ ਕੇ ਇਲਾਜ ਸ਼ੁਰੂ ਕਰਵਾਇਆ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਨਵੀਨ ਕੌਸ਼ਿਕ, ਡਾ. ਰਜਨੀਤ ਰੰਧਾਵਾ, ਡਾ. ਹਰਮਨਦੀਪ ਕੌਰ ਅਤੇ ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਸਮੇਤ ਹੋਰ ਸਿਹਤ