31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਿਧਾਇਕ ਰੰਧਾਵਾ ਨੇ ਵਰਕਰਾਂ ਨੂੰ ਤਨਦੇਹੀ ਨਾਲ ਲੋਕ ਸੇਵਾ ਕਰਨ ਦਾ ਦਿੱਤਾ ਸੱਦਾ <br/>

ਅਜੀਤ ਡੈਸਕ 03-06-2026
ਜ਼ੀਰਕਪੁਰ, 2 ਜੂਨ (ਹੈਪੀ ਪੰਡਵਾਲਾ)- ਅੱਜ ਇੱਥੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਤੇ ਚੋਣ ਪ੍ਰਚਾਰ ਦੌਰਾਨ ਸਰਗਰਮ ਭੂਮਿਕਾ ਨਿਭਾਉਣ ਵਾਲੇ ਵਰਕਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਵਿਧਾਇਕ ਰੰਧਾਵਾ ਨੇ ਕਿਹਾ ਕਿ ਜਿੱਤ-ਹਾਰ ਲੋਕਤੰਤਰ ਦਾ ਹਿੱਸਾ ਹੈ ਪਰ ਲੋਕਾਂ ਦੀ ਸੇਵਾ ਲਈ ਨਿਭਾਈ ਗਈ ਜ਼ਿੰਮੇਵਾਰੀ ਤੇ ਕੀਤੀ ਗਈ ਮਿਹਨਤ ਹੀ ਅਸਲ ਪ੍ਰਾਪਤੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੇ ਚੋਣਾਂ ਦੌਰਾਨ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕੀਤਾ ਜਿਸ ਲਈ ਉਹ ਵਧਾਈ ਦੇ ਪਾਤਰ ਹਨ | ਇਸ ਮੌਕੇ ਚੋਣ ਨਤੀਜਿਆਂ ਬਾਰੇ ਵਿਸਥਾਰ ਨਾਲ ਚਿੰਤਨ-ਮੰਥਨ ਵੀ ਕੀਤਾ ਗਿਆ | ਰੰਧਾਵਾ ਨੇ ਵਰਕਰਾਂ ਨੂੰ ਲੋਕਾਂ ਦੇ ਫ਼ਤਵੇ ਨੂੰ ਸਤਿਕਾਰ ਨਾਲ ਸਵੀਕਾਰ ਕਰਨ ਤੇ ਹੋਰ ਵੱਧ ਜੋਸ਼ ਨਾਲ ਜ਼ਮੀਨੀ ਪੱਧਰ 'ਤੇ ਕੰਮ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਾ ਪਾਰਟੀ ਦੀ ਮੁੱਖ ਜ਼ਿੰਮੇਵਾਰੀ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਪਹੁੰਚ ਬਣਾ ਕੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿਣ ਤਾਂ ਜੋ ਲੋਕਾਂ ਦਾ ਭਰੋਸਾ ਪਾਰਟੀ 'ਚ ਹੋਰ ਮਜ਼ਬੂਤ ਹੋ ਸਕੇ |

ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 312 ਈ.ਆਰ.ਵੀ. ਵਾਹਨਾਂ ਨੂੰ ਦਿਖਾਈ ਹਰੀ ਝੰਡੀ ਹਰਿਆਣਾ ਪੁਲਿਸ ਨੂੰ ਮਿਲੇ 310 ਮੋ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਕੁੜੀਆਂ ਦੇ ਹੋਸਟਲ 'ਚ ਦੇਵੀ ਅਹਿਲਿਆਬਾਈ ਹੋਲਕਰ ਦਾ ਜਨਮ ਦਿਨ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।