09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪਿੰਜੌਰ ਵਿਖੇ 43 ਸਾਲਾ ਵਿਅਕਤੀ ਦਾ ਕਤਲ <br/>

ਅਜੀਤ ਡੈਸਕ 06-06-2026
ਪੰਚਕੂਲਾ, 5 ਜੂਨ (ਕਪਿਲ)- ਪੰਚਕੂਲਾ ਦੇ ਪਿੰਜੌਰ ਖੇਤਰ ਵਿਖੇ ਇਕ ਨੌਜਵਾਨ ਦੀ ਲਾਠੀਆਂ-ਡੰਡਿਆਂ ਨਾਲ ਹਮਲਾ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 43 ਸਾਲਾ ਜਿਤੇਸ਼ ਮਨੋਚਾ ਵਾਸੀ ਪਿੰਜੌਰ ਵਜੋਂ ਹੋਈ ਹੈ, ਜੋ ਕਪੜਿਆਂ ਦੀ ਦੁਕਾਨ ਚਲਾਉਂਦਾ ਸੀ | ਉਕਤ ਮਾਮਲੇ ਬਾਬਤ ਪੁਲਿਸ ਅਧਿਕਾਰੀ ਪ੍ਰੀਤਮ ਸਿੰਘ ਨੇ ਦੱਸਿਆ ਕਿ 5 ਤੋਂ 6 ਹਮਲਾਵਰਾਂ ਨੇ ਜਿਤੇਸ਼ 'ਤੇ ਲਾਠੀਆਂ-ਡੰਡਿਆਂ ਨਾਲ ਹਮਲਾ ਕਰ ਦਿੱਤਾ | ਇਸ ਹਮਲੇ ਦੌਰਾਨ ਸਿਰ 'ਤੇ ਸੱਟਾਂ ਲੱਗਣ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਕਤ ਘਟਨਾ ਦੀ ਸੂਚਨਾ ਮਿਲਦੇ ਹੀ ਏ. ਸੀ. ਪੀ. ਤੇ ਪਿੰਜੌਰ ਥਾਣਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਇਕ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ ਜਿਸ 'ਚ ਕੁਝ ਵਿਅਕਤੀ ਨੌਜਵਾਨ 'ਤੇ ਲਾਠੀਆਂ-ਡੰਡਿਆਂ ਨਾਲ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ | ਇਸ ਹਮਲੇ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ | ਪੁਲਿਸ ਨੂੰ ਸ਼ੱਕ ਹੈ ਕਿ ਹੱਤਿਆ ਦੇ ਪਿੱਛੇ ਆਪਸੀ ਰੰਜਿਸ਼ ਕਾਰਨ ਹੋ ਸਕਦੀ ਹੈ | ਫ਼ਿਲਹਾਲ ਪੁਲਿਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਤੇ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ | ਉੱਧਰ, ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਤੁਰੰਤ ਗਿ੍ਫ਼ਤਾਰੀ ਦੀ ਮੰਗ ਕੀਤੀ ਹੈ, ਜਿਸ 'ਤੇ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ 'ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਤਿੰਨ ਘੰਟਿਆਂ ਵਿੱਚ 4 ਮੁਲਜ਼ਮ ਕਾਬੂ
ਪਿੰਜੌਰ ਵਿੱਚ ਨੌਜਵਾਨ ਜਿਤੇਸ਼ ਮਨੋਚਾ ਦੇ ਕਤਲ ਮਾਮਲੇ ਵਿੱਚ ਪੰਚਕੂਲਾ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਵਾਰਦਾਤ ਦੇ ਤਿੰਨ ਘੰਟਿਆਂ ਅੰਦਰ ਹੀ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ | ਇਹ ਕਾਰਵਾਈ ਪਿੰਜੌਰ ਥਾਣਾ ਪੁਲਿਸ ਤੇ ਡਿਟੈਕਟਿਵ ਸਟਾਫ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ | ਡੀ.ਸੀ.ਪੀ. ਕ੍ਰਾਈਮ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਜਿਤੇਸ਼ ਮਨੋਚਾ ਦਾ ਕਰੀਬ ਇੱਕ ਮਹੀਨਾ ਪਹਿਲਾਂ ਮੁਲਜ਼ਮਾਂ ਨਾਲ ਝਗੜਾ ਹੋਇਆ ਸੀ | ਇਸੇ ਰੰਜਿਸ਼ ਦੇ ਚੱਲਦਿਆਂ ਮੁਲਜ਼ਮਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਦੀ ਹੱਤਿਆ ਕਰ ਦਿੱਤੀ | ਪੁਲਿਸ ਅਨੁਸਾਰ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਜਿਤੇਸ਼ ਮਨੋਚਾ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਜਾਂਚ ਦੌਰਾਨ ਪੁਲਿਸ ਨੇ ਚਾਰਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਿਨ੍ਹਾਂ ਦੀ ਪਹਿਚਾਣ ਖੁਸ਼ਦੀਪ, ਮਨਪ੍ਰੀਤ ਸਿੰਘ, ਰੋਹਿਤ ਮਹਿਤਾ ਤੇ ਮਨੀਸ਼ ਚੌਧਰੀ ਵਜੋਂ ਹੋਈ ਹੈ | ਡੀ.ਸੀ.ਪੀ. ਕ੍ਰਾਈਮ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਖੁਸ਼ਦੀਪ ਨਾਲ ਮਿ੍ਤਕ ਤੇ ਉਸ ਦੇ ਪਿਤਾ ਵੱਲੋਂ ਮਾਰਕੁੱਟ ਕੀਤੀ ਗਈ ਸੀ ਜਿਸ ਦੀ ਸ਼ਿਕਾਇਤ ਵੀ ਪੁਲਿਸ ਕੋਲ ਦਰਜ ਕਰਵਾਈ ਗਈ ਸੀ | ਇਸੇ ਪੁਰਾਣੀ ਰੰਜਿਸ਼ ਕਾਰਨ ਮੁਲਜ਼ਮਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਜਾਰੀ ਹੈ |

ਪਿਛਲੀ ਖ਼ਬਰ ਨਿਊ ਚੰਡੀਗੜ੍ਹ ਵਿਖੇ ਅੱਜ ਹੋਣ ਵਾਲੇ ਟੈਸਟ ਮੈਚ 'ਚ ਭਾਰਤ ਤੇ ਅਫ਼ਗ਼ਾਨਿਸਤਾਨ ਹੋਣਗੇ ਆਹਮੋ-ਸਾਹਮਣੇ <br/> ਅਗਲੀ ਖ਼ਬਰ ਲੋਹੀਆਂ ਪੁਲਿਸ ਦੀ ਹਦਾਇਤ ਦੇ ਬਾਵਜੂਦ ਦੋਸ਼ੀਆਂ ਨੇ ਕੰਧ ਢਾਹ ਕੇ ਦਰਵਾਜ਼ਾ ਕੱਢ ਲਿਆ-ਪੀੜਤ ਜਾਣੀਆਂ ਪਰਿਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।