08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਲੁੱਟ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਹੱਥ ਲੱਗੀ ਹੈਰੋਇਨ <br/>

ਅਜੀਤ ਡੈਸਕ 06-06-2026
ਐੱਸ. ਏ. ਐੱਸ. ਨਗਰ, 5 ਜੂਨ (ਕਪਿਲ ਵਧਵਾ)- ਏਅਰਪੋਰਟ ਰੋਡ 'ਤੇ ਕੁਝ ਨੌਜਵਾਨਾਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਲੁੱਟਣ ਦੇ ਮਾਮਲੇ ਨੂੰ ਸੁਲਝਾਉਂਦਿਆਂ ਥਾਣਾ ਆਈ. ਟੀ. ਸਿਟੀ ਦੀ ਪੁਲਿਸ ਨੇ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਜਗਰੂਪ ਸਿੰਘ, ਕਪੂਰਥਲਾ ਦੇ ਕੁੰਦਨ ਲਾਲ ਅਤੇ ਚੰਡੀਗੜ੍ਹ ਦੇ ਜੀਵਨਦੀਪ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 2 ਆਈਫ਼ੋਨ, ਇਕ ਲੈਪਟਾਪ ਤੇ ਵਾਰਦਾਤ ਦੌਰਾਨ ਵਰਤੀ ਗਈ ਕਾਰ ਬਰਾਮਦ ਕੀਤੀ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਏਅਰਪੋਰਟ ਰੋਡ 'ਤੇ ਘੁੰਮਣ ਆਏ ਕੁਝ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਮੁਲਜ਼ਮਾਂ ਨੇ ਉਨ੍ਹਾਂ ਤੋਂ 2 ਸੋਨੇ ਦੀਆਂ ਚੇਨਾਂ, ਇਕ ਲੈਪਟਾਪ, 3 ਮੋਬਾਈਲ ਫ਼ੋਨ ਤੇ ਥਾਰ ਗੱਡੀ ਦੀ ਚਾਬੀ ਲੁੱਟ ਲਈ ਸੀ | ਇਸ ਦੌਰਾਨ ਲੁਟੇਰਿਆਂ ਨੇ ਪੀੜਤਾਂ ਨਾਲ ਕੁੱਟਮਾਰ ਵੀ ਕੀਤੀ ਸੀ | ਪੀੜਤਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਮੁਲਜ਼ਮਾਂ ਕੋਲ ਇਕ ਹਥਿਆਰ ਵੀ ਮੌਜੂਦ ਸੀ | ਡੀ. ਐੱਸ. ਪੀ. ਨੇ ਅੱਗੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ ਇਸੇ ਦੌਰਾਨ ਥਾਣਾ ਆਈ. ਟੀ. ਸਿਟੀ ਦੇ ਮੁਖੀ ਅਮਨਦੀਪ ਸਿੰਘ ਕੰਬੋਜ ਦੀ ਟੀਮ ਨੇ ਤਕਨੀਕੀ ਅਤੇ ਗੁਪਤ ਸੂਚਨਾਵਾਂ ਦੇ ਆਧਾਰ 'ਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ | ਪੁਲਿਸ ਜਾਂਚ ਦੌਰਾਨ ਇਕ ਮੁਲਜ਼ਮ ਦੇ ਕਬਜ਼ੇ 'ਚੋਂ 49.82 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ, ਜਿਸ ਤੋਂ ਬਾਅਦ ਮਾਮਲੇ ਵਿਚ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਸ਼ਾਮਿਲ ਕੀਤੀਆਂ ਗਈਆਂ | ਮਾਮਲੇ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜਗਰੂਪ ਸਿੰਘ ਖ਼ਿਲਾਫ਼ ਪਹਿਲਾਂ ਖੰਨਾ ਤੇ ਜਲੰਧਰ ਵਿਖੇ 3 ਅਪਰਾਧਿਕ ਮਾਮਲੇ ਦਰਜ ਹਨ ਜਦਕਿ ਕੁੰਦਨ ਲਾਲ ਖ਼ਿਲਾਫ਼ ਵੀ ਕਪੂਰਥਲਾ ਵਿਖੇ ਪਹਿਲਾਂ ਤੋਂ ਅਪਰਾਧਿਕ ਕੇਸ ਦਰਜ ਹਨ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਲੋਕ ਸੁਣਵਾਈ ਲਈ 7 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦਾ ਦੌਰਾ <br/> ਅਗਲੀ ਖ਼ਬਰ 'ਵਿਸ਼ਵ ਵਾਤਾਵਰਨ ਦਿਵਸ' ਮੌਕੇ ਡਾ. ਆਹਲੂਵਾਲੀਆ ਵਲੋਂ ਵਾਰਡ ਨੰਬਰ 6 ਤੋਂ ਹਰਿਆਵਲ ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।