28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਦੋ ਬੱਸਾਂ ਰਵਾਨਾ

ਅਜੀਤ ਡੈਸਕ 15-06-2026
ਜ਼ੀਰਕਪੁਰ, 14 ਜੂਨ (ਹੈਪੀ ਪੰਡਵਾਲਾ)-ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਇਥੋਂ ਦੇ ਵਾਰਡ ਨੰ. 11 ਤੋਂ 57ਵੀਂ ਅਤੇ ਵਾ. ਨੰ. 12 ਤੋਂ 58ਵੀਂ ਬੱਸ ਨੂੰ ਸੰਗਤਾਂ ਲਈ ਸ੍ਰੀ ਅੰਮਿ੍ਤਸਰ ਦੇ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਵਰਗ ਦੇ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰ ਸਕਣ | ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਵਲੋਂ ਬਹੁਤ ਸਰਾਹੀ ਜਾ ਰਹੀ ਹੈ ਅਤੇ ਹਜ਼ਾਰਾਂ ਸੰਗਤਾਂ ਇਸ ਦਾ ਲਾਭ ਲੈ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸੰਗਤਾਂ ਸ੍ਰੀ ਅੰਮਿ੍ਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਜਲਿ੍ਹਆਂਵਾਲਾ ਬਾਗ਼ ਤੇ ਵਾਹਗਾ ਸਰਹੱਦ ਵੀ ਦੇਖਣਗੇ | ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਯਾਤਰਾ ਦੌਰਾਨ ਆਵਾਜਾਈ, ਰਿਹਾਇਸ਼, ਭੋਜਨ ਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਸਰਕਾਰ ਵਲੋਂ ਕੀਤਾ ਜਾਂਦਾ ਹੈ, ਜਿਸ ਕਾਰਨ ਆਮ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕ ਵੀ ਬਿਨਾਂ ਕਿਸੇ ਵਿੱਤੀ ਬੋਝ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ | ਇਸ ਮੌਕੇ ਸੰਗਤਾਂ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਦੇ ਜੀਵਨ ਦੀ ਇਕ ਚਿਰੋਕਣੀ ਇੱਛਾ ਨੂੰ ਪੂਰਾ ਕਰਨ ਵਾਲਾ ਸਾਬਿਤ ਹੋ ਰਿਹਾ ਹੈ | ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਆਗੂ ਤੇ ਕੌਂਸਲਰ ਹਾਜ਼ਰ ਸਨ |
ਪਿਛਲੀ ਖ਼ਬਰ ਮੁਹਾਲੀ ਨਗਰ ਨਿਗਮ 'ਚ ਸ਼ਾਮਿਲ ਕੀਤੇ ਨਵੇਂ ਸੈਕਟਰਾਂ ਨੂੰ ਪੀਣ ਵਾਲਾ ਨਹਿਰੀ ਪਾਣੀ ਦੇਣ ਦੀ ਮੰਗ-ਉੱਭਾ <br/> ਅਗਲੀ ਖ਼ਬਰ ਖੇਤੀ ਮਸ਼ੀਨਰੀ ਦੀ ਖ਼ਰੀਦ ਲਈ ਸਬਸਿਡੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਤੇ ਗਰੁੱਪਾਂ ਦੀ ਚੋਣ ਵਾਸਤੇ ਡਰਾਅ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।