28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀਆਂ ਤਿਆਰੀਆਂ ਦਾ ਜਾਇਜ਼ਾ

ਅਜੀਤ ਡੈਸਕ 15-06-2026
ਜ਼ੀਰਕਪੁਰ, 14 ਜੂਨ (ਹੈਪੀ ਪੰਡਵਾਲਾ)-ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਥੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਮਹਿਲਾ ਸਤਿਕਾਰ ਸਖੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ 'ਚ ਹੋਰ ਤੇਜ਼ੀ ਲਿਆਉਣ ਦੀ ਅਪੀਲ ਕੀਤੀ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ 1 ਜੁਲਾਈ ਤੋਂ ਯੋਜਨਾ ਦੇ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ | ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਹਲਕਾ ਡੇਰਾਬੱਸੀ ਦੀ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਯੋਗ ਮਹਿਲਾ ਨੂੰ ਪ੍ਰਤੀ ਮਹੀਨਾ 1000 ਰੁ. ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁ. ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਵਿਧਾਇਕ ਨੇ ਮਹਿਲਾ ਸਤਿਕਾਰ ਸਖੀਆਂ ਨੂੰ ਘਰ-ਘਰ ਜਾ ਕੇ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਨ, ਆਧਾਰ ਕਾਰਡ ਲਿੰਕ ਕਰਵਾਉਣ, ਬੈਂਕ ਖਾਤਿਆਂ ਦੀ ਜਾਣਕਾਰੀ ਅਪਡੇਟ ਕਰਵਾਉਣ, ਵੋਟਰ ਕਾਰਡ ਦੀ ਪੁਸ਼ਟੀ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਤਿਆਰੀ ਵਿਚ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ, ਜਿਨ੍ਹਾਂ ਕੋਲ ਵੈਧ ਆਧਾਰ ਕਾਰਡ ਤੇ ਵੋਟਰ ਕਾਰਡ ਹੈ, ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ |
ਪਿਛਲੀ ਖ਼ਬਰ ਪਿੰਡ ਪਡਿਆਲਾ ਤੋਂ ਮਹਿਲਾ ਕਾਂਗਰਸ ਜ਼ਿਲ੍ਹਾ ਮੁਹਾਲੀ ਦੀ ਵਿਸ਼ੇਸ਼ ਭਰਤੀ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਮੁਹਾਲੀ ਨਗਰ ਨਿਗਮ 'ਚ ਸ਼ਾਮਿਲ ਕੀਤੇ ਨਵੇਂ ਸੈਕਟਰਾਂ ਨੂੰ ਪੀਣ ਵਾਲਾ ਨਹਿਰੀ ਪਾਣੀ ਦੇਣ ਦੀ ਮੰਗ-ਉੱਭਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।