03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਵਿਧਾਇਕ ਰੰਧਾਵਾ ਵਲੋਂ ਸੁਖਨਾ ਚੋਅ ’ਤੇ ਬਣ ਰਹੇ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ

ਅਜੀਤ ਡੈਸਕ 19-06-2026
ਜ਼ੀਰਕਪੁਰ, 18 ਜੂਨ (ਹੈਪੀ ਪੰਡਵਾਲਾ)- ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਬਲਟਾਣਾ ਵਿਖੇ ਸੁਖਨਾ ਚੋਅ ‘ਤੇ ਕਰੀਬ 6 ਕਰੋੜ ਰੁ. ਦੀ ਲਾਗਤ ਨਾਲ ਬਣ ਰਹੇ ਉੱਚ ਪੱਧਰੀ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੁਲ ਹਜ਼ਾਰਾਂ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਤੇ ਸੁਰੱਖਿਅਤ ਬਣਾਏਗਾ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਸੁਖਨਾ ਚੋਅ ‘ਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ਨੂੰ ਆਵਾਜਾਈ ‘ਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਡੇਰਾਬੱਸੀ ਹਲਕੇ ‘ਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਅਤੇ ਲੋਕ-ਭਲਾਈ ਕਾਰਜਾਂ ਨੂੰ ਸਮਰਪਿਤ ਹੈ ਜਿਸ ਤਹਿਤ ਹਲਕੇ ਦੇ ਹਰ ਖੇਤਰ ‘ਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਕੌਂਸਲਰ ਗੁਰਪ੍ਰੀਤ ਸਿੰਘ ਵਿਰਕ ਅਤੇ ਕਰਮਜੀਤ ਚੌਹਾਨ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਰਾਜਪਾਲ ਪੰਜਾਬ ਦੇ ਨਾਂਅ ’ਤੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਮੌਕੇ ਪੰਚਕੂਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਕਸਿਤ ਭਾਰਤ ਦੇ ਨਿਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।