03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸਿੰਘਪੁਰ ਹਸਪਤਾਲ ਵਿਖੇ ਰਾਸ਼ਟਰੀ ਪਲਸ ਪੋਲੀਓ ਰਾਊਂਡ ਤਹਿਤ ਸੁਪਰਵਾਈਜ਼ਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ

ਅਜੀਤ ਡੈਸਕ 19-06-2026
ਨੂਰਪੁਰ ਬੇਦੀ, 18 ਜੂਨ (ਵਿੰਦਰਪਾਲ ਝਾਂਡੀਆਂ)- ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਬਲਾਕ ਦੇ ਸਮੂਹ ਸਿਹਤ ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਇਹ ਸਿਖਲਾਈ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਡਾ: ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ 29 ਅਤੇ 30 ਜੂਨ ਨੂੰ ਚੱਲਣ ਵਾਲੇ ਰਾਸ਼ਟਰੀ ਪਲਸ ਪੋਲੀਓ ਰਾਊਂਡ ਦੌਰਾਨ ਬਲਾਕ ਦੇ ਲਗਭਗ 7812 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ 28 ਜੂਨ ਨੂੰ ਕੀਤੀ ਜਾਵੇਗੀ ਜਿਸ ਦਿਨ ਬਲਾਕ ਦੇ 43 ਵੱਖ-ਵੱਖ ਬੂਥਾਂ ’ਤੇ ਬੱਚਿਆਂ ਨੂੰ ਪੋਲੀਓ ਦੀ ਖ਼ੁਰਾਕ ਪਿਲਾਈ ਜਾਵੇਗੀ। ਇਸ ਤੋਂ ਬਾਅਦ 29 ਅਤੇ 30 ਜੂਨ ਨੂੰ ਕਰੀਬ 92 ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਤੱਕ ਪਹੁੰਚਣਗੀਆਂ ਜੋ ਬੂਥਾਂ ’ਤੇ ਨਹੀਂ ਆ ਸਕਣਗੇ। ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹੇ, ਇਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬੱਸ ਅੱਡਾ ਨੂਰਪੁਰ ਬੇਦੀ, ਝੱਜ ਚੌਂਕ, ਸਲੱਮ ਏਰੀਆ ਤੇ ਇੱਟਾਂ ਦੇ ਭੱਠਿਆਂ ਸਮੇਤ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਜੋ ਮੌਕੇ ’ਤੇ ਹੀ ਬੱਚਿਆਂ ਨੂੰ ਦਵਾਈ ਪਿਲਾਉਣਗੀਆਂ। ਸਿਖਲਾਈ ਦੌਰਾਨ ਸਿਹਤ ਕਰਮਚਾਰੀਆਂ ਨੂੰ ਘਰ-ਘਰ ਸਰਵੇ, ਰਿਕਾਰਡ ਰੱਖਣ, ਬੱਚਿਆਂ ਦੀ ਪਛਾਣ ਤੇ ਮੁਹਿੰਮ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ: ਵਿਨੇ ਸੈਣੀ, ਸਾਰਿਕਾ, ਡਾ: ਅੰਜੂ, ਡਾ: ਵਿਸ਼ਾਲ, ਹਰਿੰਦਰਪਾਲ, ਰਾਜੇਸ਼ ਕੁਮਾਰ, ਸੁਨੀਲ ਦੇਵੀ, ਡਾ. ਦਿਨੇਸ਼, ਦਲਜੀਤ ਕੌਰ, ਸੀ.ਐਚ.ਓ. ਪਰਮਜੀਤ ਕੌਰ, ਰਮਨੀਸ਼ ਘਿਰਾ ਆਦਿ ਸੁਪਰਵਾਈਜ਼ਰਾਂ ਤੇ ਸਿਹਤ ਕਰਮਚਾਰੀਆਂ ਨੇ ਭਾਗ ਲਿਆ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਬੱਚਿਆਂ ਅਤੇ ਮਾਪਿਆਂ ਨੂੰ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਵਾਈ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਮੁੱਲਾਂਪੁਰ ਦੇ ਪ੍ਰਿੰਸੀਪਲ ਨੂੰ ਦੋਹਰੇ ਅਹੁਦਿਆਂ ’ਤੇ ਲਗਾਉਣਾ ਸਰਕਾਰ ਦੀ ਸਿੱਖਿਆ ਕ੍ਰਾਂਤੀ ’ਤੇ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।