07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਚੰਡੀਗੜ੍ਹ ਇਕਾਈ ਵਲੋਂ ਜਤਿੰਦਰਪਾਲ ਮਲਹੋਤਰਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ

ਅਜੀਤ ਡੈਸਕ 20-06-2026
ਚੰਡੀਗੜ੍ਹ, 19 ਜੂਨ (ਅ.ਬ.)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਅਤੇ ਚੰਡੀਗੜ੍ਹ ਦੇ ਪਾਰਟੀ ਆਬਜ਼ਰਵਰ ਗੁਰਜੀਤ ਸਿੰਘ ਤਲਵੰਡੀ, ਗੁਰਪ੍ਰਤਾਪ ਸਿੰਘ ਰਿਆੜ, ਮਹਿੰਦਰ ਸਿੰਘ ਡਿਪੁਟੀ ਮੇਅਰ ਅਤੇ ਅਮਰਿੰਦਰ ਸਿੰਘ ਮੈਂਬਰ ਐੱਸ.ਜੀ.ਪੀ.ਸੀ. ਨੇ ਕਿਹਾ ਕਿ ਜਤਿੰਦਰ ਮਲਹੋਤਰਾ ਦੇ ਬਿਆਨ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਜਨਤਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਅਜਿਹੀ ਭਾਸ਼ਾ ਵਰਤਣਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਸਮਾਜ ਵਿੱਚ ਵੰਡ ਪਾਉਣ ਵਾਲੀ ਸੋਚ ਦਾ ਪ੍ਰਤੀਕ ਵੀ ਹੈ।ਉਨ੍ਹਾਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੋਂ ਮੰਗ ਕੀਤੀ ਕਿ ਜਤਿੰਦਰ ਮਲਹੋਤਰਾ ਨੂੰ ਤੁਰੰਤ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਨਹੀਂ ਕਰਦੀ ਤਾਂ ਇਹ ਮੰਨਿਆ ਜਾਵੇਗਾ ਕਿ ਪਾਰਟੀ ਜਤਿੰਦਰ ਮਲਹੋਤਰਾ ਦੇ ਪੰਜਾਬ ਵਿਰੋਧੀ ਅਤੇ ਪੰਜਾਬੀ ਵਿਰੋਧੀ ਵਿਚਾਰਾਂ ਨਾਲ ਸਹਿਮਤ ਹੈ।ਗੁਰਜੀਤ ਸਿੰਘ ਤਲਵੰਡੀ ਨੇ ਪੰਜਾਬ ਦੌਰੇ ’ਤੇ ਆ ਰਹੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਵੀ ਸਵਾਲ ਕਰਦਿਆਂ ਕਿਹਾ, “ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਕੀ ਉਹ ਜਤਿੰਦਰ ਮਲਹੋਤਰਾ ਦੇ ਬਿਆਨ ਦਾ ਸਮਰਥਨ ਕਰਦੇ ਹਨ ਜਾਂ ਪੰਜਾਬੀਆਂ ਦੇ ਸਨਮਾਨ ਦੀ ਰੱਖਿਆ ਲਈ ਉਸ ਨੂੰ ਤੁਰੰਤ ਅਹੁਦੇ ਤੋਂ ਹਟਾਉਣਗੇ। ਜੇਕਰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਚੁੱਪ ਰਹਿੰਦੀ ਹੈ ਤਾਂ ਇਸ ਨੂੰ ਜਤਿੰਦਰ ਮਲਹੋਤਰਾ ਦੇ ਬਿਆਨ ’ਤੇ ਉਸ ਦੀ ਮੋਹਰ ਸਮਝਿਆ ਜਾਵੇਗਾ।ਪੁਨਰ ਸੁਰਜੀਤ ਦੇ ਚੰਡੀਗੜ੍ਹ ਇਕਾਈ ਵਲੋਂ ਚੰਡੀਗੜ੍ਹ ਸਮੂਹ ਗੁਰਦੁਆਰਾ ਸੰਗਠਨ ਦੇ ਚੇਅਰਮੈਨ ਸ ਤਾਰਾ ਸਿੰਘ, ਬਚਿੱਤਰ ਸਿੰਘ ਜਨਰਲ ਸਕੱਤਰ ਨੂੰ ਚੰਡੀਗੜ੍ਹ ਭਾਜਪਾ ਪ੍ਰਧਾਨ ਦਾ ਬਾਇਕਾਟ ਕਰਨ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 5 ਮਹੀਨਿਆਂ ਵਿਚ 2.86 ਕਰੋੜ ਰੁਪਏ ਦੇ 1470 ਤੋਂ ਵੱਧ ਪ੍ਰੋਸਟੇਟ ਕੈਂਸਰ ਇਲਾਜ ਪੈਕੇਜ ਮਨ... ਅਗਲੀ ਖ਼ਬਰ ਮੁਹਾਲੀ ’ਚ ਬਣੇਗਾ ਪੰਜਾਬ ਦਾ ਸਭ ਤੋਂ ਵੱਡਾ ਕੰਮਕਾਜੀ ਔਰਤਾਂ ਦਾ ਹੋਸਟਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।