25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪੰਜਾਬ ਯੂਨੀਵਰਸਿਟੀ ਦੇ ਸੰਯੁਕਤ ਪ੍ਰਵੇਸ਼ ਪ੍ਰੀਖਿਆ ਦੇ ਦੂਜੇ ਪੜਾਅ ਦੌਰਾਨ 2,909 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ

ਅਜੀਤ ਡੈਸਕ 21-06-2026
ਚੰਡੀਗੜ੍ਹ, 20 ਜੂਨ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (ਪੀ.ਯੂ.) ਦੇ 15 ਪੋਸਟ ਗ੍ਰੈਜੂਏਟ ਕੋਰਸਾਂ ਵਿਚ ਦਾਖ਼ਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ 2026 ਦੇ ਦੂਜੇ ਪੜਾਅ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 2,909 ਉਮੀਦਵਾਰਾਂ ਨੇ ਹਿੱਸਾ ਲਿਆ। ਇਹ ਦਾਖਲਾ ਪ੍ਰੀਖਿਆ ਕਰਵਾਉਣ ਲਈ ਅੱਠ ਕੇਂਦਰ ਸਥਾਪਤ ਕੀਤੇ ਗਏ ਸਨ ਜਿਨ੍ਹਾਂ ਵਿਚ ਪੰਜ ਚੰਡੀਗੜ੍ਹ ਵਿਚ ਅਤੇ ਇਕ-ਇਕ ਹੁਸ਼ਿਆਰਪੁਰ, ਲੁਧਿਆਣਾ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ। ਇਸ ਮੌਕੇ ਪੀ.ਯੂ. ਦੇ ਪ੍ਰੀਖਿਆ ਕੰਟਰੋਲਰ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਅੱਜ ਵੱਖ-ਵੱਖ ਪ੍ਰਵੇਸ਼ ਪ੍ਰੀਖਿਆਵਾਂ ’ਚ 3,183 ਰਜਿਸਟਰਡ ਉਮੀਦਵਾਰਾਂ ਵਿਚੋਂ 2,909 ਪ੍ਰੀਖਿਆ ਵਿਚ ਬੈਠੇ ਜਦੋਂ ਕਿ 274 ਗੈਰ-ਹਾਜ਼ਰ ਰਹੇ। ਜਿਨ੍ਹਾਂ ਦੀ ਹਾਜ਼ਰੀ 91.39 ਪ੍ਰਤੀਸ਼ਤ ਦੇਖੀ ਗਈ। ਪ੍ਰੀਖਿਆ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਨਿਯਮਤ ਜਾਂਚ ਅਤੇ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਹਰੇਕ ਕੇਂਦਰ ਵਿਚ ਫਲਾਇੰਗ ਸਕੁਐਡ ਅਤੇ ਆਬਜ਼ਰਵਰ ਭੇਜੇ ਗਏ ਸਨ। ਨਕਲ ਨੂੰ ਰੋਕਣ ਲਈ ਪ੍ਰੀਖਿਆ ਦੌਰਾਨ ਮੋਬਾਈਲ ਫੋਨਾਂ ਅਤੇ ਹੋਰ ਵਾਈ-ਫਾਈ-ਯੋਗ ਯੰਤਰਾਂ ਦੀ ਵਰਤੋਂ ਦੀ ਜਾਂਚ ਕਰਨ ਲਈ ਜੈਮਰਾਂ ਦੀ ਵੀ ਵਰਤੋਂ ਕੀਤੀ ਗਈ। ਪ੍ਰੀਖਿਆ ਤਸੱਲੀਬਖਸ਼ ਢੰਗ ਨਾਲ ਕਰਵਾਈ ਗਈ ਅਤੇ ਕਿਸੇ ਵੀ ਪ੍ਰੀਖਿਆ ਕੇਂਦਰ ਤੋਂ ਕੋਈ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਕੀਤੀ ਗਈ।
ਪਿਛਲੀ ਖ਼ਬਰ ਸਾਲ ਤੋਂ ਲੱਗ ਰਹੀਆਂ ਮੁਫ਼ਤ ਯੋਗਾ ਕਲਾਸਾਂ ‘ਚ ਵੱਡੀ ਗਿਣਤੀ ਔਰਤਾਂ ਕਰ ਰਹੀਆਂ ਨੇ ਰੋਜ਼ਾਨਾ ਅਭਿਆਸ ਅਗਲੀ ਖ਼ਬਰ ਚੰਡੀਗੜ੍ਹ ਪ੍ਰੈੱਸ ਕਲੱਬ ’ਚ ਧਰਮਪਾਲ ਉਪਾਸ਼ਕ ਦੀ ਕਾਵਿ-ਪੁਸਤਕ ‘ਮਰੇ ਖ਼ਤ ਨਹੀਂ ਲਿਖਿਆ ਕਰਦੇ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।