26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਰੇਲ ਗੱਡੀ ਅੱਗੇ ਆ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਅਜੀਤ ਡੈਸਕ 21-06-2026
ਡੇਰਾਬੱਸੀ, 20 ਜੂਨ (ਰਣਬੀਰ ਸਿੰਘ ਪੜ੍ਹੀ)-ਰੇਲਵੇ ਸਟੇਸ਼ਨ ਘੱਗਰ ਅਤੇ ਦੱਪਰ ਦਰਮਿਆਨ ਪਿੰਡ ਬਾਕਰਪੁਰ ਦੇ ਨੇੜੇ ਇਕ 20-25 ਸਾਲਾ ਅਣਪਛਾਤੇ ਨੌਜਵਾਨ ਵਲੋਂ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਲਗਭਗ 7 ਵਜੇ ਉਦੋਂ ਵਾਪਰਿਆ ਜਦੋਂ ਇਕ ਨੌਜਵਾਨ ਨੇ ਟਰੇਨ ਨੰ. 12057 ਅੱਪ ਦੇ ਅੱਗੇ ਆ ਕੇ ਖ਼ੁਦ ਹੀ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਡੇਰਾਬੱਸੀ ਦੀ ਮੋਰਚਰੀ ‘ਚ ਰਖਵਾਇਆ ਗਿਆ ਸੀ। ਮਾਮਲੇ ਬਾਬਤ ਜਾਣਕਾਰੀ ਦਿੰਦਿਆਂ ਘੱਗਰ ਪੁਲਿਸ ਚੌਕੀ ਦੇ ਇੰਚਾਰਜ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਾ ਕੁਮਾਰ ਪੁੱਤਰ ਭੁਅਰ ਸਿੰਘ ਵਜੋਂ ਹੋਈ ਹੈ, ਜੋ ਕਿ ਮੂਲ ਰੂਪ ‘ਚ ਪਿੰਡ ਮਧੂਬਨੀ ਜ਼ਿਲ੍ਹਾ ਪੂਰਬੀ ਚੰਪਾਰਨ (ਬਿਹਾਰ) ਦਾ ਰਹਿਣ ਵਾਲਾ ਸੀ ਅਤੇ ਅੱਜ ਕੱਲ੍ਹ ਮ. ਨੰ. 167 ਮਧੂਕਰ ਕਾਲੋਨੀ ਪਿੰਡ ਕੁੜਾਂਵਾਲਾ (ਡੇਰਾਬੱਸੀ) ਵਿਖੇ ਕਿਰਾਏਦਾਰ ਵਜੋਂ ਰਹਿ ਰਿਹਾ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
ਪਿਛਲੀ ਖ਼ਬਰ ਪਿੰਡ ਗੋਬਿੰਦਗੜ੍ਹ ਵਿਖੇ 2 ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਸ਼ਾਨੋ-ਸ਼ੌਕਤ ਨਾਲ ਆਰੰਭ ਅਗਲੀ ਖ਼ਬਰ ਪ੍ਰੋਗਰੈਸਿਵ ਫਰੰਟ ਪੰਜਾਬ ਨੇ ਸੂਬੇ ਦੀਆਂ 55 ਹਜ਼ਾਰ ਦੇ ਕਰੀਬ ਗ਼ੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਅਤੇ ਪੈਰੀਫੈਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।