26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪਿੰਡ ਗੋਬਿੰਦਗੜ੍ਹ ਵਿਖੇ 2 ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਸ਼ਾਨੋ-ਸ਼ੌਕਤ ਨਾਲ ਆਰੰਭ

ਅਜੀਤ ਡੈਸਕ 21-06-2026
ਐੱਸ. ਏ. ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਇਥੋਂ ਨੇੜਲੇ ਪਿੰਡ ਗੋਬਿੰਦਗੜ੍ਹ ਵਿਖੇ ਗ੍ਰਾਮ ਪੰਚਾਇਤ ਅਤੇ ਯੁਵਕ ਸੇਵਾਵਾਂ ਕਲੱਬ ਵਲੋਂ ਕਰਵਾਇਆਂ ਜਾ ਰਿਹਾ 2 ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਸ਼ਾਨੋ ਸ਼ੌਕਤ ਨਾਲ ਅੱਜ ਆਰੰਭ ਹੋ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੀਤਾ। ਇਸ ਮੌਕੇ ਖੇਡ ਸਟੇਡੀਅਮ ਦਾ ਨੀਂਹ-ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੈਂਕੜੇ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਜਿਨ੍ਹਾਂ ਨਾਲ ਪੰਜਾਬ ਵਿਚ ਖੇਡ ਸੱਭਿਆਚਾਰ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਨਾਲ ਖਿਡਾਰੀਆਂ ਨੂੰ ਨਕਦ ਇਨਾਮਾਂ ਤੋਂ ਇਲਾਵਾ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਵਿਚ ਖੇਡ ਸਟੇਡੀਅਮਾਂ ‘ਚ ਕੋਚ ਭਰਤੀ ਕੀਤੇ ਗਏ ਹਨ, ਜਿਹੜੇ ਕਿ ਸਕੂਲੀ ਪੱਧਰ ਤੋਂ ਬੱਚਿਆਂ ਨੂੰ ਖੇਡਾਂ ਨਾਲ ਜੋੜ ਰਹੇ ਹਨ। ਇਸ ਮੌਕੇ ਉਨ੍ਹਾਂ ਖੇਡ ਸਟੇਡੀਅਮ ਦੀ ਚਾਰਦੀਵਾਰੀ ਲਈ ਲੋੜੀਂਦੀ ਰਾਸ਼ੀ ਭੇਜਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਕਰਮਾ ਪੁਰੀ, ਸਾਬਕਾ ਸਰਪੰਚ ਡਾ. ਬਲਵਿੰਦਰ ਸਿੰਘ, ਪੰਚ ਨਰੇਸ਼ ਕੁਮਾਰ, ਸਿਮਰਨਜੋਤ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ, ਕਲੱਬ ਦੇ ਪ੍ਰਧਾਨ ਅਤਿੰਦਰਪਾਲ ਸਿੰਘ, ਸਰਬਜੀਤ ਸਿੰਘ, ਸਿਕੰਦਰ ਪੁਰੀ, ਬੂਟਾ ਪੁਰੀ, ਕ੍ਰਿਸ਼ਨ ਪੁਰੀ, ਰਤਨ ਪੁਰੀ, ਕੁਲਬੀਰ ਪੁਰੀ, ਪ੍ਰਵੀਨ ਪੁਰੀ, ਇੰਦਰ ਪੁਰੀ, ਜਗਜੀਤ ਸਿੰਘ ਤੇ ਜਸਵਿੰਦਰ ਸਿੰਘ ਜੈਲੀ ਆਦਿ ਵਲੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਸੜਕ ਹਾਦਸੇ ‘ਚ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਰੇਲ ਗੱਡੀ ਅੱਗੇ ਆ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।