26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮੁਹਾਲੀ ਦੇ ਵਾਰਡ ਨੰਬਰ 6 ਵਿਖੇ ਯੋਗਾ ਸਮਾਗਮ ਕਰਵਾਇਆ

ਅਜੀਤ ਡੈਸਕ 21-06-2026
ਐੱਸ. ਏ. ਐੱਸ. ਨਗਰ, 20 ਜੂਨ (ਪ੍ਰੋ. ਅਵਤਾਰ ਸਿੰਘ)- ਸਥਾਨਕ ਵਾ. ਨੰ. 6 ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ‘ਯੋਗ-ਤੰਦਰੁਸਤ ਤਨ, ਸ਼ਾਂਤ ਮਨ’ ਵਿਸ਼ੇ ਅਧੀਨ ਵਿਸ਼ੇਸ਼ ਯੋਗਾ ਸਮਾਗਮ ਕਰਵਾਇਆ ਗਿਆ। ਸਾਹਿਬਜ਼ਾਦਾ ਪਾਰਕ ਫੇਜ਼-3ਏ ਵਿਖੇ ਕਰਵਾਏ ਗਏ ਇਸ ਸਮਾਗਮ ‘ਚ ਸਥਾਨਕ ਵਸਨੀਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅੰਗ ਬਣਾਉਣ ਦਾ ਸੰਕਲਪ ਲਿਆ। ਸਮਾਗਮ ਦੌਰਾਨ ਯੋਗ ਮਾਹਿਰਾਂ ਵਲੋਂ ਹਾਜ਼ਰੀਨਾਂ ਨੂੰ ਵੱਖ-ਵੱਖ ਯੋਗ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਕਿਰਿਆਵਾਂ ਦਾ ਅਭਿਆਸ ਕਰਵਾਇਆ ਗਿਆ। ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਸਰੀਰਕ, ਮਾਨਸਿਕ ਅਤੇ ਆਤਮਿਕ ਲਾਭਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਦੱਸਿਆ ਕਿ ਨਿਯਮਿਤ ਯੋਗ ਤਣਾਅ ਘਟਾਉਣ, ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਯੋਗ ਸਿਰਫ਼ ਇਕ ਕਸਰਤ ਨਹੀਂ, ਸਗੋਂ ਸੰਤੁਲਿਤ ਅਤੇ ਸਿਹਤਮੰਦ ਜੀਵਨ ਜਿਊਣ ਦੀ ਇਕ ਪ੍ਰਾਚੀਨ ਵਿਧੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਸਿਹਤ, ਸਿੱਖਿਆ ਤੇ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਾ. ਨੰ. 6 ‘ਚ ਵੀ ਲੋਕਾਂ ਦੀ ਸਿਹਤ, ਸਫ਼ਾਈ ਤੇ ਵਧੀਆ ਜੀਵਨ ਮਿਆਰ ਨੂੰ ਯਕੀਨੀ ਬਣਾਉਣ ਲਈ ਅਜਿਹੇ ਲੋਕ ਭਲਾਈ ਕਾਰਜ ਲਗਾਤਾਰ ਜਾਰੀ ਰਹਿਣਗੇ।
ਪਿਛਲੀ ਖ਼ਬਰ ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ ਅਗਲੀ ਖ਼ਬਰ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਖਰੜ ਵਿਖੇ ਸੂਬਾ ਪੱਧਰੀ ਰੋਸ ਰੈਲੀ 24 ਜੂਨ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।