09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਵਿਮਿੰਗ ਪੂਲ ’ਚ ਡੁੱਬਣ ਕਾਰਨ ਪੰਜਾਬ ਦੇ ਨੌਜਵਾਨ ਦੀ ਮੌਤ

ਅਜੀਤ ਡੈਸਕ 22-06-2026

ਪੰਚਕੂਲਾ, 21 ਜੂਨ (ਕਪਿਲ)-ਪੰਚਕੂਲਾ ਦੇ ਖੇੜੀ ਪਿੰਡ ਸਥਿਤ ਇਕ ਸਵਿਮਿੰਗ ਪੂਲ ’ਚ ਨਹਾਉਂਦੇ ਸਮੇਂ ਪੰਜਾਬ ਦੇ ਇਕ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਰਾਜ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਡਾਕਰਾ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਵਿਚ ਪਾਠੀ ਵਜੋਂ ਸੇਵਾ ਨਿਭਾਉਂਦਾ ਸੀ।ਜਾਣਕਾਰੀ ਅਨੁਸਾਰ ਜਗਰਾਜ ਸਿੰਘ ਆਪਣੇ ਦੋ ਸਾਥੀਆਂ ਨਾਲ ਸਵਿਮਿੰਗ ਪੂਲ ’ਚ ਨਹਾਉਣ ਲਈ ਆਇਆ ਹੋਇਆ ਸੀ। ਇਸ ਦੌਰਾਨ ਉਹ ਪਾਣੀ ’ਚ ਡੁੱਬ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਘਟਨਾ ਦੇ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖਦੇ ਹੋਏ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ’ਚ ਸੋਗ ਦੀ ਲਹਿਰ ਹੈ।

ਪਿਛਲੀ ਖ਼ਬਰ ਮਲੋਆ ਪੁਲਿਸ ਵਲੋਂ ਦੋ ਨਸ਼ਾ ਤਸਕਰ ਕਾਬੂ, 14.08 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਸਟਰੀਟ ਲਾਈਟ ਦੀ ਸਾਲਾਂ ਤੋਂ ਬਕਾਇਆ ਪਈ 27 ਕਰੋੜ ਦੀ ਅਦਾਇਗੀ ਦਾ ਸੁਲਝਣ ਲੱਗਾ ਮਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।