09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮਲੋਆ ਪੁਲਿਸ ਵਲੋਂ ਦੋ ਨਸ਼ਾ ਤਸਕਰ ਕਾਬੂ, 14.08 ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 22-06-2026


ਚੰਡੀਗੜ੍ਹ, 21 ਜੂਨ (ਕਪਿਲ ਵਧਵਾ): ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਵਾਟਰ ਵਰਕਸ ਕਾਲੋਨੀ ਗੇਟ ਤੋਂ ਡੱਡੂ ਮਾਜਰਾ ਵੱਲ ਜਾਂਦੇ ਰਸਤੇ ਨੇੜੇ ਕੀਤੀ ਗਈ ਕਾਰਵਾਈ ਦੌਰਾਨ ਹਰਜੀਤ ਸਿੰਘ ਸੰਧੂ ਅਤੇ ਕ੍ਰਿਸ਼ਨ ਵਾਸੀਆਨ ਪਿੰਡ ਨੰਗਲ ਕਲਾਂ, ਜ਼ਿਲ੍ਹਾ ਮਾਨਸਾ (ਪੰਜਾਬ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਹਰਜੀਤ ਸਿੰਘ ਦੇ ਕਬਜ਼ੇ ਵਿਚੋਂ 6.55 ਗ੍ਰਾਮ ਹੈਰੋਇਨ ਅਤੇ ਕ੍ਰਿਸ਼ਨ ਦੇ ਕਬਜ਼ੇ ਵਿਚੋਂ 7.53 ਗ੍ਰਾਮ ਹੈਰੋਇਨ ਪਲਾਸਟਿਕ ਦੇ ਲਿਫ਼ਾਫ਼ੇ ਸਮੇਤ ਬਰਾਮਦ ਕੀਤੀ ਗਈ। ਦੋਵਾਂ ਕੋਲੋਂ ਕੁੱਲ 14.08 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਥਾਣਾ ਮਲੋਆ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਏ ਸਨ ਅਤੇ ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਪਿਤਾ ਦਿਵਸ ਮੌਕੇ ਦਿੱਤੀਆਂ ਨਿੱਘੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਸਵਿਮਿੰਗ ਪੂਲ ’ਚ ਡੁੱਬਣ ਕਾਰਨ ਪੰਜਾਬ ਦੇ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।