12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਿਹਤ, ਅਨੁਸ਼ਾਸਨ ਅਤੇ ਸਕਾਰਾਤਮਕ ਜੀਵਨ ਸ਼ੈਲੀ ਨੂੰ ਸਮਰਪਿਤ ਰਿਹਾ ਨਿਰੰਕਾਰੀ ਮਿਸ਼ਨ ਦਾ ਯੋਗ ਦਿਵਸ

ਅਜੀਤ ਡੈਸਕ 23-06-2026
ਮੁਹਾਲੀ, 22 ਜੂਨ (ਪ੍ਰੋ. ਅਵਤਾਰ ਸਿੰਘ)-ਸਤਿਗੁਰੂ ਮਾਤਾ ਸੁਦੀਕਸ਼ਾ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਦੇ ਅਸ਼ੀਰਵਾਦ ਸਦਕਾ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਫੇਜ਼-6 ਸਥਿਤ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਸ਼ੇਸ਼ ਯੋਗਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਸ਼ਰਧਾਲੂਆਂ, ਸੇਵਾਦਲ ਦੇ ਮੈਂਬਰਾਂ, ਵਲੰਟੀਅਰਾਂ ਅਤੇ ਸਥਾਨਕ ਨਾਗਰਿਕਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਤਜ਼ਰਬੇਕਾਰ ਟ੍ਰੇਨਰਾਂ ਦੀ ਯੋਗ ਅਗਵਾਈ ਹੇਠ ਭਾਗੀਦਾਰਾਂ ਨੇ ਯੋਗਾ ਦਾ ਅਭਿਆਸ ਕੀਤਾ ਅਤੇ ਇਕ ਸਿਹਤਮੰਦ ਅਤੇ ਸੰਤੁਲਿਤ ਜੀਵਨ-ਸ਼ੈਲੀ ਅਪਣਾਉਣ ਦਾ ਪ੍ਰਣ ਲਿਆ। ਇਸ ਮੌਕੇ ਬੁਲਾਰੇ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਿਸ਼ਨ ਦੁਆਰਾ ਦੇਸ਼ ਭਰ ਦੇ 1,500 ਤੋਂ ਵੱਧ ਕੇਂਦਰਾਂ ‘ਤੇ ਸਮੂਹਿਕ ਯੋਗ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਦਾ ਉਦੇਸ਼ ਸਿਹਤ, ਮਾਨਸਿਕ ਸੰਤੁਲਨ ਅਤੇ ਅਧਿਆਤਮਕ ਚੇਤਨਾ ਨੂੰ ਉਤਸ਼ਾਹਿਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਨਿਰੰਕਾਰੀ ਮਿਸ਼ਨ ਦਾ ਯੋਗ ਦਿਵਸ ਸਿਹਤ, ਅਨੁਸ਼ਾਸਨ ਅਤੇ ਸਕਾਰਾਤਮਕ ਜੀਵਨ ਸ਼ੈਲੀ ਨੂੰ ਸਮਰਪਿਤ ਰਿਹਾ। ਅੰਤ ‘ਚ ਮੁਹਾਲੀ ਬ੍ਰਾਂਚ ਦੇ ਇੰਚਾਰਜ ਗੁਲਸ਼ਨ ਲੂਥਰਾ ਨੇ ਹਾਜ਼ਰੀਨਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਨੂੰ ਪੀ. ਜੀ. ਆਈ ’ਚ ਸਹਾਇਕ ਪ੍ਰੋਫੈਸਰ ਵਜੋਂ ਕੀਤਾ ਨਿਯੁਕਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਸਰਵਵਿਆਪੀ ਮਨੁੱਖੀ ਕਦਰਾਂ-ਕੀਮਤਾਂ ’ਤੇ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।