06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਰੋਸ ਰੈਲੀ

ਅਜੀਤ ਡੈਸਕ 25-06-2026
ਚੰਡੀਗੜ੍ਹ, 24 ਜੂਨ (ਅਜਾਇਬ ਸਿੰਘ ਔਜਲਾ) - ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੀ ਕੋਆਰਡੀਨੇਸ਼ਨ ਕਮੇਟੀ ਵਲੋਂ ਦਿੱਤੇ ਗਏ ਐਕਸ਼ਨ ਤਹਿਤ ਅੱਜ ਖ਼ਜ਼ਾਨਾ ਦਫ਼ਤਰ, ਪੰਜਾਬ, ਸੈਕਟਰ-17 ਚੰਡੀਗੜ੍ਹ ਵਿਖੇ ਇਕ ਭਰਵੀਂ ਰੈਲੀ ਕੀਤੀ ਗਈ। ਰੈਲੀ ਵਿਚ ਚੰਡੀਗੜ੍ਹ ਦੇ ਡਾਇਰੈਕਟੋਰੇਜ਼ ਤੇ ਸਕੱਤਰੇਤ ਦੇ ਮੁਲਾਜ਼ਮ ਸੈਂਕੜਿਆਂ ਦੀ ਗਿਣਤੀ ਵਿਚ ਸ਼ਾਮਿਲ ਹੋਏ। ਕੋਆਰਡੀਨੇਸ਼ਨ ਕਮੇਟੀ ਵਲੋਂ ਇਹ ਐਕਸ਼ਨ 17, ਜੁਲਾਈ ਨੂੰ ਕੀਤੀ ਜਾਣ ਵਾਲੀ ਪੰਜਾਬ ਪੱਧਰੀ ਰੈਲੀ ਕਾਮਯਾਬ ਕਰਨ ਲਈ ਕੀਤਾ ਗਿਆ ਸੀ। ਰੈਲੀ ਵਿਚ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਘਟੀਆਂ ਮਾਨਸਿਕਤਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਹਨ, ਸਗੋਂ ਉਨ੍ਹਾਂ ਦੀ ਤਨਖ਼ਾਹ ਦਾ ਪਾਰਟ ਡੀ.ਏ. ਦੇਣ ਤੋਂ ਮੁਨਕਰ ਹੈ।
ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੀ ਨੌਜਵਾਨ ਪੀੜੀ ਤੇ ਆਮ ਅਵਾਮ ਨਾਲ ਧੋਖਾ ਕਰ ਰਹੀ ਹੈ ਕਿਉਂਕਿ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਅਰਥਾਤ ਵਿਧਾਇਕਾਂ ਨੂੰ ਤਾਂ ਪਹਿਲੀਆਂ ਸਰਕਾਰਾਂ ਵਲੋਂ ਦਿੱਤੀ ਜਾ ਰਹੀ ਪੈਨਸ਼ਨ ਨਾਲੋਂ ਛੇ ਗੁਣਾਂ ਵੱਧ ਪੈਨਸ਼ਨ ਦਿੱਤੀ ਜਾ ਰਹੀ ਹੈ ਤੇ ਨੌਜਵਾਨਾਂ ਨੂੰ ਪੈਨਸ਼ਨ ਦੇ ਨਾਂ ’ਤੇ ਲੁੱਟਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸੇ ਤਰ੍ਹਾਂ ਸਮਾਜ ਵਿਚੋਂ ਨਵੇਂ ਆ ਰਹੇ ਨੌਜਵਾਨ ਕਰਮਚਾਰੀਆਂ ਨੂੰ ਕੇਂਦਰ ਦੇ ਘੱਟ ਪੇ-ਸਕੇਲ ਤੇ ਪੰਜਾਬ ਦੇ ਘੱਟ ਭੱਤਿਆਂ ਨਾਲ ਨਵਾਜ ਕੇ ਦੂਹਰੀ ਮਾਰ ਮਾਰੀ ਜਾ ਰਹੀ ਹੈ। ਮੁਲਾਜ਼ਮ ਆਗੂਆਂ ਨੇ ਆਊਟ ਸੋਰਸ ਸਿਸਟਮ ਨੂੰ ਗ਼ੁਲਾਮ ਪ੍ਰਥਾ ਨਾਲ ਤੁਲਨਾ ਕਰਦੇ ਹੋਇਆ ਕਿਹਾ ਕਿ ਇਸ ਨੂੰ ਤੁਰੰਤ ਬੰਦ ਕਰਕੇ ਕਰਮਚਾਰੀਆਂ ਨੂੰ ਪੱਕੇ ਤੌਰ ਸਰਕਾਰੀ ਨੌਕਰੀ ਵਿਚ ਰੱਖਿਆ ਜਾਵੇ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੀ ਤੁਰੰਤ ਪੂਰਤੀ ਕੀਤੀ ਜਾਵੇ, ਨਹੀਂ ਤਾਂ ਸਰਕਾਰ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਹੈ ਕੀ ਉਨ੍ਹਾਂ ਦਾ 18 ਪ੍ਰਤੀਸ਼ਤ ਡੀ.ਏ ਦਿੱਤੇ ਜਾਣ., ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਰਿਟਾਇਰੀ ਕਰਮਚਾਰੀਆਂ ਨੂੰ 2.59 ਦਾ ਗੁਣਾਂਕ ਤੁਰੰਤ ਦਿੱਤਾ ਜਾਵੇ, ਆਉਟ ਸੋਰਸ ਅਤੇ ਕੰਟਰੈਕਚੂਅਲ ਕਰਮਚਾਰੀਆਂ ਨੂੰ ਸਰਕਾਰ ਅਧੀਨ ਲੈਣ ਉਪਰੰਤ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣ ਅਤੇ ਮਿਤੀ 15.01.2015 ਤੇ 17.07.2020 ਦਾ ਪੱਤਰ ਤੁਰੰਤ ਰੱਦ ਕੀਤਾ ਜਾਵੇ। ਰੈਲੀ ਵਿਚ ਸਿਵਲ ਸਕੱਤਰੇਤ ਦੇ ਸੁਸ਼ੀਲ ਕੁਮਾਰ ਫ਼ੌਜੀ, ਸਾਹਿਲ ਸ਼ਰਮਾ, ਮਨਜੀਤ ਸਿੰਘ ਰੰਧਾਵਾ, ਬਲਰਾਜ ਸਿੰਘ ਦਾਊਂ, ਸਾਮ ਲਾਲ ਸ਼ਰਮਾ, ਸਿਕੰਦਰ ਸਿੰਘ, ਅਲਕਾ ਚੋਪੜਾ ਅਤੇ ਡਾਇਰੈਕਟੋਰੇਟ ਤੋਂ ਹਰਨੇਕ ਸਿੰਘ, ਸੁਖਚੈਨ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਜਸਬੀਰ ਸਿੰਘ, ਹਰਚਰਨਜੀਤ ਸਿੰਘ, ਕਲਮਪ੍ਰੀਤ ਸਿੰਘ, ਚੰਦਰ ਦੀਪ, ਸਤਨਾਮ ਸਿੰਘ ਅਤੇ ਹੋਰ ਆਗੂ ਵੀ ਸ਼ਾਮਿਲ ਹੋਏ।
ਪਿਛਲੀ ਖ਼ਬਰ ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ ਅਗਲੀ ਖ਼ਬਰ ਸਾਹਿਤਕਾਰ ਸਮਾਜ ਨੂੰ ਨਵੀਂ ਦਿਸ਼ਾ ਦਿੰਦੇ ਹਨ : ਹਰਵਿੰਦਰ ਕਲਿਆਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।