06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਅਜੀਤ ਡੈਸਕ 25-06-2026
ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ) :‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 547 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 155ਵੇਂ ਦਿਨ, ਪੁਲਿਸ ਟੀਮਾਂ ਨੇ 343 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,021 ਹੋਈਆਂ ਹਨ। ਇਸ ਤੋਂ ਇਲਾਵਾ, 180 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 480ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 337 ਗ੍ਰਾਮ ਹੈਰੋਇਨ, 378 ਨਸ਼ੀਲੀਆਂ ਗੋਲੀਆਂ ਅਤੇ 10,120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਮਹਿਜ਼ 480 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 69,655 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਅਮਰੀਕੀ ਅਦਾਲਤਾਂ ’ਚ ਇਮੀਗ੍ਰੇਸ਼ਨ ਨਾਲ ਜੁੜੀਆਂ ਗ੍ਰਿਫ਼ਤਾਰੀਆਂ ’ਤੇ ਲੱਗੀ ਰੋਕ ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।