12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਕਾਰੀ ਸਕੂਲਾਂ ਵਿਚ 11ਵੀਂ ਜਮਾਤ ’ਚ ਦਾਖਲੇ ਲਈ ਅੰਤਿਮ ਤਰੀਕ ਵਧਾਈ

ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਸੁਖਵਿੰਦਰ ਸਿੰਘ ਸ਼ਾਨ)- ਸਕੂਲ ਸਿੱਖਿਆ ਵਿਭਾਗ (ਯੂ.ਟੀ) ਵਲੋਂ ਚੰਡੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ 11ਵੀਂ ਜਮਾਤ ਵਿਚ ਦਾਖਲੇ ਲਈ ਅੰਤਿਮ ਤਰੀਕ ਵਿਚ ਦੋ ਦਿਨਾਂ ਦਾ ਵਾਧਾ ਕਰ ਦਿਤਾ ਹੈ। ਹੁਣ ਵਿਦਿਆਰਥੀ 27 ਜੂਨ ਤੱਕ ਦਾਖਲੇ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਦੋਂ ਕਿ ਪਹਿਲਾਂ ਅੰਤਿਮ ਮਿਤੀ 25 ਜੂਨ ਨਿਸ਼ਚਿਤ ਕੀਤੀ ਗਈ ਸੀ। ਸਿੱਖਿਆ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਵੈਬਸਾਇਟ ਵਿਚ ਤਕਨੀਕੀ ਸਮੱਸਿਆ ਆ ਗਈ ਸੀ, ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀ ਆਪਣੀ ਰਜਿਸਟ੍ਰੇਸ਼ਨ ਅਤੇ ਹੋਰ ਅਗਲੀ ਪ੍ਰੀਕ੍ਰਿਆ ਮੁਕੰਮਲ ਨਹੀਂ ਕਰ ਸਕੇ ਸਨ। ਵਿਦਿਆਰਥੀਆਂ ਦੀ ਸਹੂਲਤ ਲਈ ਸਿੱਖਿਆ ਵਿਭਾਗ ਵਲੋਂ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 27 ਜੂਨ ਸ਼ਾਮ 5 ਵਜੇ ਤੱਕ ਕਰ ਦਿੱਤੀ ਗਈ ਅਤੇ ਵੈਬਸਾਈਟ ਦੀ ਸਮੱਸਿਆ ਨੂੰ ਹੱਲ ਕਰ ਦਿੱਤਾ ਗਿਆ ਹੈ। ਵਿਭਾਗ ਨੇ 11ਵੀਂ ਜਮਾਤ ਵਿਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਵਧਾਏ ਗਏ ਸਮੇਂ ਵਿਚ ਪੂਰੀ ਕਰਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ 11ਵੀਂ ਜਮਾਤ ਲਈ ਮੈਡੀਕਲ, ਨਾਨ ਮੈਡੀਕਲ, ਕਾਮਰਸ, ਹਮਿਊਨੀਟੀਜ਼ ਅਤੇ ਵੋਕੇਸ਼ਨਲ ਸਟ੍ਰੀਮ ਵਿਚ ਦਾਖਲੇ ਕੀਤੇ ਜਾ ਰਹੇ ਹਨ। ਇਨ੍ਹਾਂ ਦਾਖਲਿਆਂ ਲਈ ਆਨਲਾਈਨ ਪ੍ਰਕ੍ਰਿਆ ਅਪਣਾਈ ਗਈ ਹੈ ਅਤੇ ਦਾਖਲਾ ਲੈਣ ਲਈ ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਾਉਣ ਲਈ 250 ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਵਿਭਾਗ ਵਲੋਂ ਸਾਰੇ ਸਰਕਾਰੀ ਸਕੂਲਾਂ ਵਿਚ ਕਿੱਤਾਮੁੱਖੀ ਕੋਰਸ ਸ਼ੁਰੂ ਕੀਤੇ ਗਏ ਹਨ, ਜਿਸ ਕਾਰਨ ਸਕੂਲਾਂ ਵਿਚ 11ਵੀਂ ਜਮਾਤ ਲਈ ਨਿਰਧਾਰਤ 13875 ਸੀਟਾਂ ਵਿਚ ਵਾਧਾ ਕਰਕੇ 13920 ਕਰ ਦਿੱਤਾ ਗਿਆ ਹੈ। ਇੰਨ੍ਹਾਂ ਦਾਖਲਿਆਂ ਲਈ ਈ.ਡਬਲਿਯੂ.ਐਸ ਸ਼੍ਰੇਣੀ ਸਮੇਤ ਹਰ ਤਰ੍ਹਾਂ ਦਾ ਰਾਖਵਾਂਕਰਨ ਲਾਗੂ ਕੀਤਾ ਜਾਵੇਗਾ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਵਲੋਂ ਕਬੀਰ ਜੀ ਦੇ 629ਵੇਂ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਚੰਡੀਗੜ੍ਹ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਚੱਲਣ ਦਾ ਕੀਤਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।