24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਭਾਰਤੀ ਜਨਤਾ ਪਾਰਟੀ ਪੰਜਾਬ ‘ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕਰੇਗੀ : ਢਿੱਲੋਂ

ਅਜੀਤ ਡੈਸਕ 28-06-2026
ਖਰੜ ਵਿਖੇ ਛਬੀਲ ਦੌਰਾਨ ਲੁਆਈ ਹਾਜ਼ਰੀ
ਖਰੜ, 27 ਜੂਨ (ਗੁਰਮੁੱਖ ਸਿੰਘ ਮਾਨ)- ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕਰੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਲਕਾ ਖਰੜ ਦੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਖਰੜ ਵਿਖੇ ਲਗਾਈ ਗਈ ਛਬੀਲ ਦੌਰਾਨ ਹਾਜ਼ਰੀ ਭਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਸ਼ਤਾਬਦੀ ਮੌਕੇ ਪੰਜਾਬ ਦੇ 117 ਹਲਕਿਆਂ ਵਿਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਦੇ ਸਹਿਯੋਗ ਨਾਲ ਛਬੀਲਾਂ ਲਗਾਈਆਂ ਗਈਆਂ ਹਨ। ਮਹਾਰਾਜਾ ਰਣਜੀਤ ਸਿੰਘ ਸਾਡੇ ਲਈ ਚਾਨਣ ਮੁਨਾਰੇ ਹਨ ਅਤੇ ਭਾਰਤੀ ਜਨਤਾ ਪਾਰਟੀ ਬਰਾਬਰਤਾ ਵਾਲਾ ਤੇ ਹਰ ਤਰ੍ਹਾਂ ਦੇ ਮਤਭੇਦ ਤੋਂ ਮੁਕਤ ਰਾਜ ਸਥਾਪਿਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ ਪਿਛਲੇ ਸਾਲਾਂ ਵਿਚ 2 ਲੱਖ 82 ਹਜ਼ਾਰ ਕਰੋੜ ਦਾ ਕਰਜ਼ਾ ਸੀ ਪਰ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਹ ਕਰਜ਼ਾ 4.50 ਲੱਖ ਕਰੋੜ ਤੱਕ ਪਹੁੰਚਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਮਾਨ ਸਰਕਾਰ ਹੁਣ 1500 ਕਰੋੜ ਰੁ. ਦਾ ਹੋਰ ਕਰਜ਼ਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅਸਲ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਕਲਾਕਾਰਾਂ ਦੀ ਸਰਕਾਰ ਹੈ ਅਤੇ ਕਲਾਕਾਰੀ ਸਾਨੂੰ ਆਉਂਦੀ ਨਹੀਂ, ਇਸ ਲਈ ਅਸੀਂ ਸਾਫ਼-ਸੁਥਰਾ ਰਾਜ ਸਥਾਪਿਤ ਕਰਨਾ ਚਾਹੁੰਦੇ ਹਾਂ। ਇਸੇ ਦੌਰਾਨ ਪੰਜਾਬ ਦੀਆਂ ਔਰਤਾਂ ਨੂੰ ਮਾਨ ਸਰਕਾਰ ਵਲੋਂ ਪ੍ਰਤੀ ਮਹੀਨਾ 1 ਹਜ਼ਾਰ ਰੁ. ਦੇਣ ਦੇ ਲਏ ਗਏ ਫ਼ੈਸਲੇ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ‘ਚ ਸ. ਢਿੱਲੋਂ ਨੇ ਕਿਹਾ ਕਿ ਇਹ ਔਰਤਾਂ ਨਾਲ ਧੋਖਾ ਹੈ ਕਿਉਂਕਿ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਇਹ ਭੱਤਾ ਨਹੀਂ ਦਿੱਤਾ ਗਿਆ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਰਕਾਰ ਵਲੋਂ ਹੁਣ ਚੋਣ ਸਟੰਟ ਖੇਡਿਆ ਜਾ ਰਿਹਾ ਹੈ ਅਤੇ ਸਰਕਾਰ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਅਗਲੇ ਦੋ-ਤਿੰਨ ਮਹੀਨਿਆਂ ਤੱਕ ਚੋਣ ਜਾਬਤਾ ਲੱਗ ਜਾਵੇਗਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਕਾਰਜਕਾਰਨੀ ਦੇ ਮੈਂਬਰ ਨਰਿੰਦਰ ਸਿੰਘ ਰਾਣਾ, ਮਨਜੀਤ ਸਿੰਘ ਮੁੰਧੋਂ, ਹਰਪ੍ਰੀਤ ਸਿੰਘ ਗੁਜਰਾਲ ਤੇ ਪ੍ਰਵੇਸ਼ ਭਾਰਤੀ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਕੈਬ ਡਰਾਈਵਰਾਂ ਦੀਆਂ ਮੰਗਾਂ ਜਾਇਜ਼, ਪ੍ਰਸ਼ਾਸਨ ਜਲਦ ਕਰੇ ਹੱਲ-ਡਾ. ਦਲਜੀਤ ਸਿੰਘ ਚੀਮਾ ਅਗਲੀ ਖ਼ਬਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ ਸਾਰੇ ਜ਼ਿਲ੍ਹਿਆਂ ਨੂੰ ਫੰਡ ਜਾਰੀ: ਡਾ. ਬਲਜੀਤ ਕੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।