25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨਗਰ ਨਿਗਮ ਦੇ ਵਿਸ਼ੇਸ਼ ਸੈਸ਼ਨ ਮੌਕੇ ਆਮ ਆਦਮੀ ਪਾਰਟੀ ਨੇ ਕੀਤਾ ਪ੍ਰਦਰਸ਼ਨ

ਅਜੀਤ ਡੈਸਕ 28-06-2026
aਚੰਡੀਗੜ੍ਹ, 27 ਜੂਨ (ਸੁਖਵਿੰਦਰ ਸਿੰਘ ਸ਼ਾਨ) - ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਗਰ ਨਿਗਮ ਚੰਡੀਗੜ੍ਹ ਵੱਲੋਂ ਕਰਾਏ ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਪਹੁੰਚਣ ਸਮੇਂ ਆਮ ਆਦਮੀ ਪਾਰਟੀ ਚੰਡੀਗੜ੍ਹ ਵੱਲੋਂ ਅਯੋਧਿਆ ਸਥਿਤ ਪ੍ਰਭੂ ਸ੍ਰੀ ਰਾਮ ਮੰਦਰ ਵਿਚ ਸ਼ਰਧਾਲੂਆਂ ਦੇ ਚੜ੍ਹਾਵੇ ਨਾਲ ਜੁੜੇ ਕਥਿਤ ਕਰੋੜਾਂ ਰੁਪਏ ਦੀ ਚੋਰੀ ਦੇ ਮਾਮਲੇ ਸੰਬੰਧੀ ਨਗਰ ਨਿਗਮ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਚੜ੍ਹਾਵੇ ਵਿਚ ਕਥਿਤ ਚੋਰੀ ਦਾ ਮਾਮਲਾ ਕਰੋੜਾਂ ਰਾਮ ਭਗਤਾਂ ਦੀ ਆਸਥਾ ’ਤੇ ਡੂੰਘੀ ਸੱਟ ਹੈ। ਭਗਵਾਨ ਸ੍ਰੀ ਰਾਮ ਦੇ ਚਰਨਾਂ ਵਿਚ ਸ਼ਰਧਾ ਅਤੇ ਵਿਸ਼ਵਾਸ ਨਾਲ ਚੜ੍ਹਾਏ ਗਏ ਗਹਿਣਿਆਂ, ਨਕਦੀ ਅਤੇ ਹੋਰ ਦਾਨ ਸਬੰਧੀ ਉੱਠੇ ਸਵਾਲਾਂ ਨੇ ਦੇਸ਼ ਭਰ ਦੇ ਰਾਮ ਭਗਤਾਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ। ਪਾਰਟੀ ਨੇ ਦੋਸ਼ ਲਗਾਇਆ ਕਿ ਇੰਨੇ ਗੰਭੀਰ ਮਾਮਲੇ ਵਿਚ ਜੇਕਰ ਜਾਂਚ ਅਤੇ ਕਾਰਵਾਈ ਸਿਰਫ਼ ਹੇਠਲੇ ਪੱਧਰ ਦੇ ਕਰਮਚਾਰੀਆਂ ਤੱਕ ਹੀ ਸੀਮਿਤ ਰੱਖੀ ਜਾਂਦੀ ਹੈ ਤਾਂ ਇਸ ਨਾਲ ਇਹ ਧਾਰਨਾ ਬਣਦੀ ਹੈ ਕਿ ਅਸਲ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅਤੇ ਭਾਰਤੀ ਜਨਤਾ ਪਾਰਟੀ ਨੂੰ ਸਵਾਲ ਕੀਤਾ ਕਿ ਜਦੋਂ ਭਾਜਪਾ ਸ਼ਾਸਿਤ ਉੱਤਰ ਪ੍ਰਦੇਸ਼ ਵਿਚ ਭਗਵਾਨ ਸ੍ਰੀ ਰਾਮ ਦੇ ਮੰਦਰ ਵਿਚ ਸ਼ਰਧਾਲੂਆਂ ਦੇ ਚੜ੍ਹਾਵੇ ਤੱਕ ਸੁਰੱਖਿਅਤ ਨਹੀਂ ਹਨ ਤਾਂ ਆਖ਼ਿਰ ਕਰੋੜਾਂ ਰਾਮ ਭਗਤਾਂ ਦੀ ਆਸਥਾ ਅਤੇ ਵਿਸ਼ਵਾਸ ਦੀ ਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ? ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਉਨ੍ਹਾਂ ਨੂੰ ਸੈਕਟਰ-39 ਪੁਲਿਸ ਥਾਣੇ ਵਿਚ ਰੱਖਿਆ ਗਿਆ।
ਪਿਛਲੀ ਖ਼ਬਰ 7 ਚੋਰੀਸ਼ੁਦਾ ਐਕਟਿਵਾ ਸਮੇਤ ਇਕ ਕਾਬੂ ਅਗਲੀ ਖ਼ਬਰ ਸਬਸਿਡੀ ਵਾਲੀ ਯੂਰੀਆ ਘੁਟਾਲੇ ’ਚ ਸਰਕਾਰ ਦੀ ਭੂਮਿਕਾ ਦੀ ਸੀ.ਬੀ.ਆਈ ਜਾਂਚ ਹੋਵੇ - ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।