04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ’ਚ ਪੰਜਾਬ ਦੀਆਂ ਕਈ ਪ੍ਰਮੁੱਖ ਹਸਤੀਆਂ ਭਾਜਪਾ ’ਚ ਹੋਈਆਂ ਸ਼ਾਮਿਲ

ਅਜੀਤ ਡੈਸਕ 29-06-2026
ਚੰਡੀਗੜ੍ਹ, 28 ਜੂਨ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ, ਪੰਜਾਬ ਦੇ ਵੱਖ-ਵੱਖ ਖੇਤਰਾਂ ਦੀਆਂ ਕਈ ਪ੍ਰਮੁੱਖ ਹਸਤੀਆਂ ਚੰਡੀਗੜ੍ਹ ਵਿਚ ਭਾਜਪਾ ਵਿੱਚ ਸ਼ਾਮਲ ਹੋਈਆਂ। ਇਹ ਸਮਾਗਮ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੇ ਨਿਵਾਸ, ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਾਮ ਕੁਮਾਰ ਕਸ਼ਯਪ ਅਤੇ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀ ਮੌਜੂਦ ਸਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਲੈਂਡ ਮੌਰਗੇਜ ਬੈਂਕ ਦੇ ਪ੍ਰਧਾਨ ਹਰਪ੍ਰੀਤ ਚੱਠਾ ਤੇ ਪਟਿਆਲਾ ਸਬਜ਼ੀ ਮੰਡੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਕੰਬੋਜ ਸਮੇਤ ਕਈ ਪ੍ਰਮੁੱਖ ਆਗੂਆਂ ਦਾ ਸਵਾਗਤ ਕੀਤਾ ਅਤੇ ਇਹ ਸਾਰੇ ਭਾਜਪਾ ਵਿਚ ਸ਼ਾਮਲ ਹੋਏ। ਇਸ ਤੋਂ ਇਲਾਵਾ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਕਈ ਆਗੂ ਵੀ ਭਾਜਪਾ ਵਿਚ ਸ਼ਾਮਲ ਹੋਏ। ਸਮਾਗਮ ਦੌਰਾਨ ਦੋ ਦਰਜਨ ਤੋਂ ਵੱਧ ਸਰਪੰਚ, ਪੰਚ ਅਤੇ ਸਾਬਕਾ ਸਰਪੰਚ ਵੀ ਭਾਜਪਾ ਵਿਚ ਸ਼ਾਮਲ ਹੋਏ। ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਭਾਜਪਾ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ।
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ’ਚ ਬਿਜਲੀ ਸੰਕਟ ਗਹਿਰਾਇਆ, ਸਰਕਾਰ ਕਿਸਾਨਾਂ ਨੂੰ ਰਾਹਤ ਦੇਣ ’ਚ ਨਾਕਾਮ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਘਰ-ਘਰ ਪਹੁੰਚ ਰਹੇ ਬੀ.ਐਲ.ਓ., ਚੰਡੀਗੜ੍ਹ ’ਚ ਵੋਟਰ ਪੁਨਰ-ਸਮੀਖਿਆ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।