17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਹਰਿਆਣਾ ਵਿਧਾਨ ਸਭਾ ਸਕੱਤਰੇਤ ਤੇ ਸਟੇਟ ਬੈਂਕ ਆਫ਼ ਇੰਡੀਆ ਵਿਚਕਾਰ ਸਮਝੌਤਾ ਪੱਤਰ ’ਤੇ ਹਸਤਾਖਰ

ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਰਾਮ ਸਿੰਘ ਬਰਾੜ )- ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਬੈਂਕਿੰਗ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਬੁੱਧਵਾਰ ਨੂੰ ਸਟੇਟ ਬੈਂਕ ਆਫ਼ ਇੰਡੀਆ (SBI) ਨਾਲ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ। ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਮੌਜੂਦਗੀ ਵਿੱਚ, ਵਿਧਾਨ ਸਭਾ ਸਕੱਤਰ ਰਾਜੀਵ ਪ੍ਰਸਾਦ ਅਤੇ SBI ਦੇ ਜਨਰਲ ਮੈਨੇਜਰ ਵਿਨੋਦ ਕੁਮਾਰ ਸਿਨਹਾ ਨੇ ਸਮਝੌਤਾ ਪੱਤਰ ‘ਤੇ ਹਸਤਾਖਰ ਕੀਤੇ। ਇਸ ਸਮਝੌਤੇ ਦੇ ਤਹਿਤ, ਹਰਿਆਣਾ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸਟੇਟ ਬੈਂਕ ਆਫ਼ ਇੰਡੀਆ ਨਾਲ ਤਨਖਾਹ ਖਾਤੇ ਖੋਲ੍ਹੇ ਜਾਣਗੇ। ਬਦਲੇ ਵਿਚ, ਬੈਂਕ ਕਰਮਚਾਰੀਆਂ ਨੂੰ ਵਿਸ਼ੇਸ਼ ਬੈਂਕਿੰਗ ਸਹੂਲਤਾਂ, ਬੀਮਾ ਕਵਰੇਜ ਅਤੇ ਵੱਖ-ਵੱਖ ਕਰਜ਼ਿਆਂ ‘ਤੇ ਰਿਆਇਤਾਂ ਪ੍ਰਦਾਨ ਕਰੇਗਾ। ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਕਿਹਾ ਕਿ ਕਰਮਚਾਰੀਆਂ ਦੀ ਭਲਾਈ ਅਤੇ ਵਿੱਤੀ ਸੁਰੱਖਿਆ ਸਕੱਤਰੇਤ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਹ ਸਮਝੌਤਾ ਕਰਮਚਾਰੀਆਂ ਨੂੰ ਆਧੁਨਿਕ, ਸੁਰੱਖਿਅਤ ਅਤੇ ਸੁਵਿਧਾਜਨਕ ਬੈਂਕਿੰਗ ਸੇਵਾਵਾਂ ਦੇ ਨਾਲ-ਨਾਲ ਵਿੱਤੀ ਸੁਰੱਖਿਆ ਪ੍ਰਦਾਨ ਕਰੇਗਾ । ਸਮਝੌਤੇ ‘ਤੇ ਦਸਤਖਤ ਸਮਾਰੋਹ ਵਿਚ ਐੱਸ.ਬੀ.ਆਈ. ਦੇ ਚੰਡੀਗੜ੍ਹ ਸਥਾਨਕ ਹੈੱਡਕੁਆਰਟਰ ਦੇ ਜਨਰਲ ਮੈਨੇਜਰ ਵਿਨੋਦ ਕੁਮਾਰ ਸਿਨਹਾ, ਡਿਪਟੀ ਜਨਰਲ ਮੈਨੇਜਰ ਰਾਜੇਸ਼ ਕੁਮਾਰ, ਡਿਪਟੀ ਜਨਰਲ ਮੈਨੇਜਰ ਵਿਵੇਕ ਕੁਮਾਰ, ਚੰਡੀਗੜ੍ਹ ਖੇਤਰੀ ਮੈਨੇਜਰ ਵਿਨੀਤ ਕੁਮਾਰ, ਏਜੀਐਮ ਨਰੇਸ਼ ਕੁਮਾਰ ਮਹਿਤਾ, ਮੁੱਖ ਪ੍ਰਬੰਧਕ ਅਤੇ ਟੀਮ ਲੀਡਰ ਰੁਦਰ ਦੇਵ ਸ਼ਰਮਾ ਅਤੇ ਹਰਿਆਣਾ ਸਿਵਲ ਸਕੱਤਰੇਤ ਸ਼ਾਖਾ ਮੈਨੇਜਰ ਹਿਮਾਂਸ਼ੂ ਗਰਗ ਮੌਜੂਦ ਸਨ।
ਪਿਛਲੀ ਖ਼ਬਰ ਟੈਗੋਰ ਥੀਏਟਰ ’ਚ ਸਟੇਟ ਬੈਂਕ ਆਫ਼ ਇੰਡੀਆ ਨੇ 71ਵਾਂ ਬੈਂਕ ਦਿਵਸ ਸਮਾਰੋਹ ਮਨਾਇਆ ਅਗਲੀ ਖ਼ਬਰ 25 ਸਾਲਾਂ ਤੋਂ ਲਾਗੂ ਨਹੀਂ ਹੋਈ ਈ. ਡਬਲਿਊ. ਐੱਸ. ਰਿਹਾਇਸ਼ ਯੋਜਨਾ, ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।