07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਜਾਬ ਦੇ ਰਾਜਪਾਲ ਨੇ ਜੀ. ਐੱਮ. ਸੀ. ਐੱਚ. ਚੰਡੀਗੜ੍ਹ ਦੇ ਕੰਮਕਾਜ ਦੀ ਕੀਤੀ ਸਮੀਖਿਆ

ਅਜੀਤ ਡੈਸਕ 03-07-2026
ਚੰਡੀਗੜ੍ਹ, 2 ਜੁਲਾਈ (ਮਾਰਕੰਡਾ)- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਚੰਡੀਗੜ੍ਹ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਸੰਸਥਾ ਦੇ ਕੰਮਕਾਜ ਦਾ ਮੁਲਾਂਕਣ ਅਤੇ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਚਰਚਾ ਕਰਨ ਲਈ ਵਿਭਾਗਾਂ ਦੇ ਮੁਖੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਮਨਦੀਪ ਸਿੰਘ ਬਰਾੜ ਸਕੱਤਰ ਗ੍ਰਹਿ-ਕਮ-ਮੈਡੀਕਲ ਸਿੱਖਿਆ ਅਤੇ ਖੋਜ ਅਤੇ ਆਰ. ਕੇ. ਸਿੰਘ ਰਾਜਪਾਲ ਦੇ ਪ੍ਰਮੁੱਖ ਸਕੱਤਰ ਨਾਲ ਸਨ। ਪ੍ਰਸ਼ਾਸਕ ਨੇ ਵਿਭਾਗਾਂ ਨੂੰ ਦਰਪੇਸ਼ ਮੁੱਦਿਆਂ ਅਤੇ ਚੁਣੌਤੀਆਂ ਦਾ ਜਾਇਜ਼ਾ ਲਿਆ ਅਤੇ ਸਿਹਤ ਸੰਭਾਲ, ਡਾਕਟਰੀ ਸਿੱਖਿਆ, ਖੋਜ, ਬੁਨਿਆਦੀ ਢਾਂਚੇ ਅਤੇ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਮੰਗੇ। ਪ੍ਰਸ਼ਾਸਕ ਨੇ ਜੀ.ਐੱਮ.ਸੀ.ਐੱਚ. ਚੰਡੀਗੜ੍ਹ ਨੂੰ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ, ਆਧੁਨਿਕ ਬੁਨਿਆਦੀ ਢਾਂਚਾ, ਕੁਸ਼ਲ ਡਾਕਟਰੀ ਸਿੱਖਿਆ ਅਤੇ ਖੋਜ ਅਤੇ ਮਰੀਜ਼-ਕੇਂਦ੍ਰਿਤ ਸਹੂਲਤਾਂ ਨੂੰ ਯਕੀਨੀ ਬਣਾ ਕੇ ਉੱਤਮਤਾ ਦੇ ਕੇਂਦਰ ਵਜੋਂ ਵਿਕਸਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਭ ਤੋਂ ਵਧੀਆ ਸੰਭਵ ਦੇਖਭਾਲ ਪ੍ਰਦਾਨ ਕਰਨ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਸੇਵਾ ਪ੍ਰਦਾਨ ਕਰਨ ਵਿਚ ਨਿਰੰਤਰ ਸੁਧਾਰ ਸੰਸਥਾ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਪ੍ਰਸ਼ਾਸਕ ਨੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਮਰੀਜ਼ਾਂ ਦੀ ਸਹਾਇਤਾ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਂਦੀਆਂ ਹਨ। ਉਨ੍ਹਾਂ ਵਲੰਟੀਅਰਾਂ ਨੂੰ ਸਮਰਪਣ ਅਤੇ ਹਮਦਰਦੀ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਜੇ. ਐੱਸ. ਡਬਲਯੂ. ਐੱਮ. ਜੀ. ਮੋਟਰ ਇੰਡੀਆ ਨੇ ਹੁਣ ਤੱਕ ਕੀਤੀ ਸਭ ਤੋਂ ਵੱਧ ਥੋਕ ਵਿਕਰੀ ਦਰਜ ਅਗਲੀ ਖ਼ਬਰ ਟਰੰਪ ਨੂੰ ਈ. ਜਿਨ ਕੈਰੋਲ ਨੂੰ 50 ਲੱਖ ਡਾਲਰ ਅਦਾ ਕਰਨ ਦੀ ਮੰਗ, ਸੁਪਰੀਮ ਕੋਰਟ ਨੇ ਅਪੀਲ ਸੁਣਨ ਤੋਂ ਕੀਤਾ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।