04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸੰਬੰਧੀ ਐਸ. ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਅਜੀਤ ਡੈਸਕ 05-07-2026

ਚੰਡੀਗੜ੍ਹ,4 ਜੁਲਾਈ (ਅਜੀਤ ਬਿਊਰੋ)-ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿਚ ਅਨੁਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ’ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ’ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸੋਨਾਲੀ ਗਿਰੀ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸੰਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ।
ਪਿਛਲੀ ਖ਼ਬਰ ਮਹਿਲਾ ਤੇ ਬਾਲ ਭਲਾਈ ਸੁਸਾਇਟੀ ਦੀਆਂ ਵਿਦਿਆਰਥਣਾਂ ਨੇ ਆਪਣੀ ਇਕ ਮਹੀਨੇ ਦੀ ਸਿਖਲਾਈ ਸਫਲਤਾਪੂਰਵਕ ਕੀਤੀ ਪੂਰੀ ਅਗਲੀ ਖ਼ਬਰ ਹਰਿਆਣਾ ’ਚ ਹੁਣ ਸੈਰ-ਸਪਾਟਾ ਕ੍ਰਾਂਤੀ ਲਿਆਂਦੀ ਜਾਵੇਗੀ-ਮੁੱਖ ਮੰਤਰੀ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।