04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

‘ਆਪ’ ਸਰਕਾਰ ਬੇਅਦਬੀ ਮਾਮਲੇ ਵਿਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਰਾਜਨੀਤੀ ਕਰ ਰਹੀ-ਬੰਟੀ ਰੋਮਾਣਾ

ਅਜੀਤ ਡੈਸਕ 05-07-2026

ਚੰਡੀਗੜ੍ਹ, 4 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਹਿਬਲ ਕਲਾਂ ਗੋਲੀਬਾਰੀ ਕੇਸ ਵਿਚ ਨਵੀਂ ਐਸ. ਆਈ. ਟੀ. ਗਠਿਤ ਕਰ ਕੇ ਬੇਅਦਬੀ ਮਾਮਲੇ ’ਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਅਸਲੀਅਤ ਇਹ ਹੈ ਕਿ ਇਸ ਕੇਸ ਵਿਚ ਪਹਿਲਾਂ ਹੀ ਚਾਰ ਚਾਰਜਸ਼ੀਟਾਂ ਦਾਇਰ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਬੇਅਦਬੀ ਕੇਸਾਂ ਵਿਚ ਐਸ. ਆਈ. ਟੀ. ਵਲੋਂ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਠਹਿਰਾਉਣ ਦੇ ਬਾਵਜੂਦ ਸਰਕਾਰ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਿਉਂ
ਨਹੀਂ ਕਰ ਰਹੀ। ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਡੀ. ਆਈ. ਜੀ. ਹਰਜੀਤ ਸਿੰਘ ਦੀ ਅਗਵਾਈ ਵਾਲੀ ਐਸ. ਆਈ. ਟੀ. ਵਲੋਂ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਦੇ ਕੀਤੇ ਦੌਰਿਆਂ ਦੀ ਵਿਆਪਕ ਸੋਸ਼ਲ ਮੀਡੀਆ ਕਵਰੇਜ ਕਰਵਾ ਕੇ ਮਿੱਥ ਕੇ ਪ੍ਰਚਾਰ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਇਹ ਸੱਚਾਈ ਹੈ ਕਿ ਇਹ ਐਸ. ਆਈ. ਟੀ. ਬਹਿਬਲ ਕਲਾਂ ਕੇਸ ਦੀ ਜਾਂਚ ਕਰ ਰਹੀ ਹੈ ਤੇ ਇਸ ਦਾ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਬੇਅਦਬੀ ਮਾਮਲਿਆਂ ਨਾਲ ਕੋਈ ਲੈਣ ਦੇਣ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਡਰਾਮਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਕਿਉਂਕਿ ਕੇਸ ’ਚ ਚਾਰ ਚਾਰਜਸ਼ੀਟਾਂ ਦਾਇਰ ਹੋਣ ਤੋਂ ਬਾਅਦ ਹੁਣ ਜਾਂਚ ਦਾ ਕੋਈ ਮਾਮਲਾ ਹੀ ਨਹੀਂ ਰਹਿ ਗਿਆ ਹੈ।

ਪਿਛਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 165ਵਾਂ ਦਿਨ ਪੰਜਾਬ ਪੁਲਿਸ ਵਲੋਂ 829 ਥਾਈਂ ਛਾਪੇਮਾਰੀ; 570 ਗ੍ਰਿਫ਼ਤਾਰ ਅਗਲੀ ਖ਼ਬਰ ਮਾਮਲਾ ਹਥਿਆਰਾਂ ਦੇ ਜ਼ੋਰ ’ਤੇ ਦੁਕਾਨ ’ਤੇ ਕਬਜ਼ਾ ਕਰਨ ਦਾ ਹਰਪ੍ਰੀਤ ਸਿੰਘ ਤੇ ਸੁੱਖਾ ਬੈਨੀਪਾਲ ਸਮੇਤ 25-30 ਅਣਪਛਾਤਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।