05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਅਹਿਮ ਥੰਮ੍ਹ ਹਨ ਸੀ. ਏ.-ਨਾਇਬ ਸਿੰਘ ਸੈਣੀ

ਅਜੀਤ ਡੈਸਕ 05-07-2026
ਪੰਚਕੂਲਾ, 4 ਜੁਲਾਈ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚਾਰਟਰਡ ਅਕਾਊਂਟੈਂਟ (ਸੀ. ਏ.) ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਪ੍ਰਮੁੱਖ ਥੰਮ੍ਹ ਹਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ‘ਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਕ ਸੀ. ਏ. ਦੇ ਦਸਤਖ਼ਤ ਦੇਸ਼ ਦੀ ਆਰਥਿਕਤਾ ਦੀ ਦਿਸ਼ਾ ਤੇ ਦਸ਼ਾ ਤੈਅ ਕਰਨ ਦੀ ਸਮਰੱਥਾ ਰੱਖਦੇ ਹਨ, ਇਸ ਲਈ ਪੇਸ਼ੇਵਰ ਨੈਤਿਕਤਾ ਨੂੰ ਹਮੇਸ਼ਾ ਸਭ ਤੋਂ ਉੱਪਰ ਰੱਖਣਾ ਚਾਹੀਦਾ ਹੈ। ਮੁੱਖ ਨਾਇਬ ਸਿੰਘ ਸੈਣੀ ਪੰਚਕੂਲਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿਖੇ ਸੀ. ਏ. ਵਿਦਿਆਰਥੀਆਂ ਲਈ ਕਰਵਾਏ ਰਾਸ਼ਟਰੀ ਸੰਮੇਲਨ ‘ਪ੍ਰਗਿਆਨ-2026’ ਦੇ ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥ-ਵਿਵਸਥਾ ਬਣਨ ਵੱਲ ਅੱਗੇ ਵੱਧ ਰਿਹਾ ਹੈ ਤੇ ਜੀ. ਐੱਸ. ਟੀ. ਪ੍ਰਣਾਲੀ ਨੂੰ ਮਜ਼ਬੂਤ ਕਰਨ ‘ਚ ਸੀ. ਏ. ਭਾਈਚਾਰੇ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ ਵਲੋਂ ਪੰਚਕੂਲਾ ‘ਚ ਸੈਂਟਰ ਆਫ਼ ਐਕਸੀਲੈਂਸ ਲਈ 5 ਏਕੜ ਜ਼ਮੀਨ ਦੀ ਮੰਗ ਬਾਬਤ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਆਰਟੀਫ਼ਿਸ਼ੀਅਲ ਇੰਟੈਲੀਜੈਂਸ (ਏ. ਆਈ.) ਕੰਮ ਨੂੰ ਆਸਾਨ ਬਣਾ ਸਕਦੀ ਹੈ, ਪਰ ਇਹ ਮਨੁੱਖੀ ਵਿਵੇਕ, ਤਜ਼ਰਬੇ, ਇਮਾਨਦਾਰੀ ਤੇ ਫ਼ੈਸਲਾ ਲੈਣ ਦੀ ਸਮਰੱਥਾ ਦਾ ਬਦਲ ਕਦੇ ਨਹੀਂ ਬਣ ਸਕਦੀ। ਉਨ੍ਹਾਂ ਹਰਿਆਣਾ ਨੂੰ ਨਵੇਂ ਕਾਰੋਬਾਰਾਂ ਅਤੇ ਸਟਾਰਟਅੱਪਸ ਦਾ ਉੱਭਰਦਾ ਕੇਂਦਰ ਦੱਸਦਿਆਂ ਕਿਹਾ ਕਿ ਨੌਜਵਾਨਾਂ ਲਈ ਇਥੇ ਬੇਅੰਤ ਮੌਕੇ ਉਪਲੱਬਧ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਜੈਅੰਤੀ ’ਤੇ ਕੀਤਾ ਸ਼ਰਧਾਪੂਰਵਕ ਨਮਨ ਅਗਲੀ ਖ਼ਬਰ ਖਰੜ ’ਚ ਮੌਨਸੂਨ ਦੀ ਪਹਿਲੀ ਬਰਸਾਤ ਨੇ ਸ਼ਹਿਰ ਨੂੰ ਕੀਤਾ ਉਥਲ-ਪੁਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।