05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਜੈਅੰਤੀ ’ਤੇ ਕੀਤਾ ਸ਼ਰਧਾਪੂਰਵਕ ਨਮਨ

ਅਜੀਤ ਡੈਸਕ 05-07-2026
ਚੰਡੀਗੜ੍ਹ, 4 ਜੁਲਾਈ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ-ਭਗਤੀ, ਅਦੁੱਤੀ ਹਿੰਮਤ, ਤਿਆਗ ਤੇ ਰਾਸ਼ਟਰ-ਸੇਵਾ ਦੇ ਪ੍ਰਤੀਕ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਜੈਅੰਤੀ ਦੇ ਮੌਕੇ ’ਤੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਲੱਖੀ ਸ਼ਾਹ ਵਣਜਾਰਾ ਦਾ ਜੀਵਨ ਭਾਰਤੀ ਸੰਸਕ੍ਰਿਤੀ, ਗੁਰੂ-ਭਗਤੀ, ਹਿੰਮਤ ਤੇ ਨਿਰਸਵਾਰਥ ਸੇਵਾ ਦੀ ਅਨੋਖੀ ਮਿਸਾਲ ਹੈ। ਉਨ੍ਹਾਂ ਨੇ ਧਰਮ, ਮਨੁੱਖਤਾ ਤੇ ਸੱਚ ਦੀ ਰੱਖਿਆ ਲਈ ਜੋ ਅਦੁੱਤੀ ਸਾਹਸ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ, ਉਹ ਸਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਇਤਿਹਾਸ ਸਦਾ ਬਾਬਾ ਲੱਖੀ ਸ਼ਾਹ ਵਣਜਾਰਾ ਦੇ ਅਤੁੱਲ ਪਰਾਕ੍ਰਮ, ਤਿਆਗ ਤੇ ਸਮਰਪਣ ਦਾ ਗਵਾਹ ਰਹੇਗਾ। ਉਨ੍ਹਾਂ ਨੇ ਵਿਪਰੀਤ ਹਾਲਾਤਾਂ ਵਿਚ ਵੀ ਆਪਣੇ ਫਰਜ਼ ਦੀ ਪਾਲਣਾ ਕਰਦਿਆਂ ਅਦੁੱਤੀ ਬਹਾਦਰੀ ਤੇ ਅਟੱਲ ਆਸਥਾ ਦਾ ਪ੍ਰਗਟਾਵਾ ਕੀਤਾ, ਜੋ ਭਾਰਤੀ ਸਮਾਜ ਲਈ ਅਨਮੋਲ ਵਿਰਾਸਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਲੱਖੀ ਸ਼ਾਹ ਵਣਜਾਰਾ ਦਾ ਪ੍ਰੇਰਕ ਵਿਅਕਤਿਤਵ ਸਾਨੂੰ ਸੱਚ, ਧਰਮ ਤੇ ਸੇਵਾ ਦੇ ਆਦਰਸ਼ਾਂ ਦਾ ਪਾਲਣ ਕਰਦਿਆਂ ਰਾਸ਼ਟਰ-ਹਿਤ ਵਿਚ ਨਿਰੰਤਰ ਕੰਮ ਕਰਨ ਦੀ ਪ੍ਰੇਰਨਾ ਦਿੰਦਾ ਰਹੇਗਾ। ਉਨ੍ਹਾਂ ਦੇ ਜੀਵਨ ਦੇ ਆਦਰਸ਼ ਸਮਾਜ ਵਿਚ ਸਦਭਾਵਨਾ, ਸਾਹਸ, ਸੇਵਾ ਅਤੇ ਮਾਨਵਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਬਾਬਾ ਲੱਖੀ ਸ਼ਾਹ ਵਣਜਾਰਾ ਦੇ ਆਦਰਸ਼ਾਂ ਨੂੰ ਅਪਣਾਉਣ ਅਤੇ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਘਰਾਂ ’ਚ ਗੰਦੇ ਪਾਣੀ ਦੀ ਸਪਲਾਈ ਆਉਣ ਕਾਰਨ ਗਣੇਸ਼ ਵਿਹਾਰ ਦੇ ਵਸਨੀਕ ਪ੍ਰੇਸ਼ਾਨ ਅਗਲੀ ਖ਼ਬਰ ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਅਹਿਮ ਥੰਮ੍ਹ ਹਨ ਸੀ. ਏ.-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।