05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨੌਜਵਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 05-07-2026
ਡੇਰਾਬੱਸੀ, 4 ਜੁਲਾਈ (ਗੁਰਮੀਤ ਸਿੰਘ)-ਸਥਾਨਕ ਐਸ. ਬੀ. ਪੀ. ਹੋਮ ਹਾਊਸਿੰਗ ਸੁਸਾਇਟੀ ਵਿਖੇ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਰਾਹੁਲ ਕੁਮਾਰ ਪੁੱਤਰ ਹਰਬੀਰ ਸਿੰਘ ਵਾਸੀ ਫਲੈਟ ਨੰ. 8102 ਅਨੰਦਾ ਸੀ ਟਾਵਰ ਐਸ. ਬੀ. ਪੀ. ਹੋਮ ਹਾਊਸਿੰਗ ਪਾਰਕ ਡੇਰਾਬੱਸੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਹੈ ਕਿ ਬੀਤੀ 5 ਅਪ੍ਰੈਲ ਨੂੰ ਦੁਪਹਿਰ ਦੇ ਕਰੀਬ 2.30 ਵਜੇ ਜਦੋਂ ਉਹ ਆਪਣੀ ਸੁਸਾਇਟੀ ‘ਚ ਘੁੰਮ ਰਿਹਾ ਸੀ ਤਾਂ ਉਕਤ ਮੁਲਜ਼ਮਾਂ ਨੇ ਉਸ ਨੂੰ ਰਸਤੇ ‘ਚ ਘੇਰ ਲਿਆ। ਮੁਲਜ਼ਮ ਬਿਨਾਂ ਕਿਸੇ ਗੱਲ ਤੋਂ ਉਸ ਨੂੰ ਗਾਲਾਂ ਕੱਢਣ ਲੱਗ ਪਏ ਅਤੇ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਸਾਰਿਆਂ ਨੇ ਰਲ ਕੇ ਉਸ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਮਾਮਲੇ ‘ਚ ਪੁਲਿਸ ਨੇ ਰਣਧੀਰ ਸਿੰਘ ਉਰਫ਼ ਲਾਲੀ ਅਤੇ ਸੁਰਜੀਤ ਸਿੰਘ ਸਮੇਤ ਇਕ ਹੋਰ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ‘ਸਭ ਅੱਛਾ ਹੈ’ ਦਾ ਦਾਅਵਾ ਕਰਨ ਵਾਲੇ ਨਗਰ ਨਿਗਮ ਦੇ ਪ੍ਰਬੰਧਾਂ ਦੀ ਪਹਿਲੇ ਮੀਂਹ ਨੇ ਖੋਲ੍ਹੀ ਪੋਲ ਅਗਲੀ ਖ਼ਬਰ ‘ਸੇਫ਼ ਪੰਜਾਬ’ ਗੁਪਤ ਵਾਟਸਐਪ ਹੈਲਪ ਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।