12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕੈਬ ਤੇ ਆਟੋ ਚਾਲਕਾਂ ਦਾ ਸਬਰ ਟੁੱਟਣ ਕੰਢੇ, 35ਵੇਂ ਦਿਨ ਵੀ ਧਰਨਾ ਜਾਰੀ

ਅਜੀਤ ਡੈਸਕ 06-07-2026

ਚੰਡੀਗੜ੍ਹ, 5 ਜੁਲਾਈ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਟਰਾਈਸਿਟੀ ਕੈਬ ਡਰਾਈਵਰਜ਼ ਯੂਨੀਅਨ ਵਲੋਂ ਸੈਕਟਰ 25 ਸਥਿਤ ਰੈਲੀ ਗਰਾਊਂਡ ਵਿਖੇ ਆਪਣੀਆਂ ਮੰਗਾਂ ਦੇ ਹੱਕ ’ਚ ਦਿੱਤਾ ਜਾ ਰਿਹਾ ਧਰਨਾ ਐਤਵਾਰ ਨੂੰ 35ਵੇਂ ਦਿਨ ਵੀ ਜਾਰੀ ਰਿਹਾ। ਯੂਨੀਅਨ ਪ੍ਰਧਾਨ ਅਮਨਦੀਪ ਸਿੰਘ ਨੇ ਦੋਸ਼ ਲਗਾਇਆ ਕਿ ਕਈ ਵਾਰ ਮੰਗ ਪੱਤਰ ਸੌਂਪਣ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਜੇ ਤੱਕ ਕੈਬ ਤੇ ਆਟੋ ਲਈ ਨਵੀਆਂ ਕਿਰਾਇਆ ਦਰਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਐਗਰੀਗੇਟਰ ਪਾਲਿਸੀ ਦੇ ਨਿਯਮਾਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ। ਯੂਨੀਅਨ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਕੈਬ ਅਤੇ ਆਟੋ ਚਾਲਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਵੀ ਕੋਈ ਠੋਸ ਪਹਿਲ ਨਹੀਂ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੇ ਜਲਦ ਡਰਾਈਵਰਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਨਾ ਕੀਤਾ ਤਾਂ 13 ਜੁਲਾਈ ਨੂੰ ਟ੍ਰਾਈਸਿਟੀ ਦੇ ਹਜ਼ਾਰਾਂ ਕੈਬ ਤੇ ਆਟੋ ਚਾਲਕਾਂ ਦੇ ਸਹਿਯੋਗ ਨਾਲ ਵੱਡਾ ਲੋਕਤੰਤਰੀ ਅਤੇ ਸ਼ਾਂਤੀਪੂਰਨ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਲਈ ਪ੍ਰਸ਼ਾਸਨ ਅਤੇ ਸਰਕਾਰ ਖੁਦ ਜ਼ਿੰਮੇਵਾਰ ਹੋਣਗੇ। ਯੂਨੀਅਨ ਪ੍ਰਧਾਨ ਅਮਨਦੀਪ ਸਿੰਘ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਸਰਕਾਰ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਕੈਬ ਅਤੇ ਆਟੋ ਚਾਲਕਾਂ ਦੇ ਹਿੱਤਾਂ (ਬਾਕੀ ਸਫ਼ਾ 6 ’ਤੇ)

ਪਿਛਲੀ ਖ਼ਬਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ-ਮੋਹਿੰਦਰ ਭਗਤ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਚੰਡੀਗੜ੍ਹ ਭਾਜਪਾ ਦੀ ਪਹਿਲ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਵਸ ’ਤੇ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।