12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜ਼ੀਰਕਪੁਰ ਦੀਆਂ 16 ਹਜ਼ਾਰ ਸਟਰੀਟ ਲਾਈਟਾਂ ਮਹੀਨੇ ’ਚ ਹੋਣਗੀਆਂ ਚਾਲੂ

ਅਜੀਤ ਡੈਸਕ 08-07-2026

ਜ਼ੀਰਕਪੁਰ, 7 ਜੁਲਾਈ (ਹੈਪੀ ਪੰਡਵਾਲਾ)-ਨਗਰ ਕੌਂਸਲ ਜ਼ੀਰਕਪੁਰ ਦੇ ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵਲੋਂ ਸ਼ਹਿਰ ‘ਚ ਸਟਰੀਟ ਲਾਈਟਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਅਹਿਮ ਪਹਿਲਕਦਮੀ ਕੀਤੀ ਗਈ। ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ‘ਚ ਆਏ ਪ੍ਰਧਾਨ ਵਿਰਕ ਨੇ ਇਸ ਬਾਬਤ ਅੱਜ ਸੰਬੰਧਿਤ ਅਧਿਕਾਰੀਆਂ ਤੇ ਫ਼ੀਲਡ ਸਟਾਫ਼ ਨਾਲ ਮੀਟਿੰਗ ਕੀਤੀ। ਉਨ੍ਹਾਂ ਸਪੱਸ਼ਟ ਹਦਾਇਤ ਦਿੱਤੀ ਕਿ ਅਗਲੇ 1 ਮਹੀਨੇ ਦੇ ਅੰਦਰ-ਅੰਦਰ ਸ਼ਹਿਰ ਦੀਆਂ ਸਾਰੀਆਂ 16 ਹਜ਼ਾਰ ਦੇ ਕਰੀਬ ਸਟਰੀਟ ਲਾਈਟਾਂ ਨੂੰ ਚਾਲੂ ਕੀਤਾ ਜਾਵੇ। ਉਨ੍ਹਾਂ ਸਾਰਿਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਜਨਤਾ ਦੇ ਵਕੀਲ ਹਨ ਅਤੇ ਇਥੇ ਲੋਕਾਂ ਦੀ ਬਦੌਲਤ ਹੀ ਬੋਲ ਰਹੇ ਹਨ। ਪ੍ਰਧਾਨ ਵਿਰਕ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ, ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ ਦੇ ਕੰਮ ਦੌਰਾਨ ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਸਿੱਧਾ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ 2 ਹੋਰ ਹਾਈਡ੍ਰੋਲਿਕ ਲਿਫਟ ਗੱਡੀਆਂ ਦਾ ਪ੍ਰਬੰਧ ਕਰਨ ਦੀ ਹਾਮੀ ਭਰੀ। ਉਨ੍ਹਾਂ ਦੱਸਿਆ ਕਿ ਡਰਾਈਵਰਾਂ ਸਮੇਤ ਇਹ ਗੱਡੀਆਂ ਅਗਲੇ ਦੋ-ਤਿੰਨ ਦਿਨਾਂ ‘ਚ ਫ਼ੀਲਡ ‘ਚ ਉਤਰ ਜਾਣਗੀਆਂ ਤਾਂ ਜੋ ਲਾਈਟਾਂ ਠੀਕ ਕਰਨ ਦੇ ਕੰਮ ‘ਚ ਕੋਈ ਰੁਕਾਵਟ ਨਾ ਆਵੇ।
ਮੁਲਾਜ਼ਮਾਂ ਨੂੰ ਜਵਾਬਦੇਹ ਬਣਾਉਂਦੇ ਹੋਏ ਪ੍ਰਧਾਨ ਵਿਰਕ ਨੇ ਕਿਹਾ ਕਿ ਜੇਕਰ ਗੱਡੀ ਜਾਂ ਸਾਮਾਨ ਮਿਲਣ ‘ਚ ਕੋਈ ਦਿੱਕਤ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਨੂੰ ਫ਼ੋਨ ‘ਤੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮ ਰੋਜ਼ਾਨਾ ਸ਼ਾਮ ਨੂੰ ਕੰਮ ਦੀ ਸਮਾਪਤੀ ਤੋਂ ਬਾਅਦ ਵਟਸਐਪ ‘ਤੇ ਉਨ੍ਹਾਂ ਨੂੰ ਅੱਪਡੇਟ ਜ਼ਰੂਰ ਭੇਜਣ।

ਪਿਛਲੀ ਖ਼ਬਰ ਯੂਨੀਵਰਸਿਟੀ ਆਫ਼ ਸਾਊਥੈਂਪਟਨ ਦਿੱਲੀ ਨੇ ਚੰਡੀਗੜ੍ਹ ’ਚ ਦਾਖ਼ਲਾ ਮੀਟਿੰਗ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਅਦਾਲਤ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਪੁਲਿਸ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਦਾ ਲਾਇਸੈਂਸ 3 ਮਹੀਨਿਆਂ ਲਈ ਕੀਤਾ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।