11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੁੱਖ ਮੰਤਰੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਤੇ ਖਰੀਦ ਪ੍ਰਸਤਾਵਾਂ ਨੂੰ ਮਿਲੀ ਮਨਜ਼ੂਰੀ

ਅਜੀਤ ਡੈਸਕ 08-07-2026
ਚੰਡੀਗੜ੍ਹ, 7 ਜੁਲਾਈ (ਰਾਮ ਸਿੰਘ ਬਰਾੜ )-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਚ ਉੱਚ ਅਧਿਕਾਰ ਪ੍ਰਾਪਤ ਖਰੀਦ ਕਮੇਟੀ ਅਤੇ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਖਰੀਦ ਅਤੇ ਵਿਕਾਸ ਕਾਰਜਾਂ ਦੇ ਕੁੱਲ 340 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ। ਨਾਲ ਹੀ, ਵੱਖ-ਵੱਖ ਬੋਲੀਦਾਤਿਆਂ ਨਾਲ ਵਿਸਥਾਰਪੂਰਵਕ ਨੇਗੋਸ਼ੀਏਸ਼ਨ ਉਪਰੰਤ ਦਰਾਂ ਦਾ ਮੁੜ-ਨਿਰਧਾਰਨ ਕਰਕੇ ਲਗਭਗ 15.11 ਕਰੋੜ ਰੁਪਏ ਦੀ ਬੱਚਤ ਯਕੀਨੀ ਬਣਾਈ ਗਈ। ਮੀਟਿੰਗ ਵਿੱਚ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਮੌਜ਼ੂਦ ਰਹੇ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਮੱਗਰੀ ਦੀ ਸਪਲਾਈ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮਾਂ-ਸੀਮਾ ਵਿੱਚ ਯਕੀਨੀ ਬਣਾਈ ਜਾਵੇ।ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਲਾਹਕਾਰ ਡੀ. ਐਸ. ਢੇਸੀ ਵੀ ਮੌਜ਼ੂਦ ਸਨ।
ਪਿਛਲੀ ਖ਼ਬਰ ਮੈਗਜ਼ੀਨ ‘ਦੀ ਗੋਲਡਨ ਐਰਾ’ ਦਾ ਤੀਜਾ ਐਡੀਸ਼ਨ ਪੰਜਾਬ ਦੇ ਰਾਜਪਾਲ ਨੇ ਕੀਤਾ ਲੋਕ ਅਰਪਣ ਅਗਲੀ ਖ਼ਬਰ ਜ਼ੋਰਾਵਰ ਸਿੰਘ ਚਹਿਲ ਨੇ ਇੰਡੀਅਨ ਗੋਲਫ ਯੂਨੀਅਨ ਦੇ ਉੱਤਰੀ ਜ਼ੋਨ ਫੀਡਰ ਦਾ ਗੌਲਫ ਟੂਰਨਾਮੈਂਟ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।