11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਬੰਦ ਪਏ ਘਰ ‘ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਅਜੀਤ ਡੈਸਕ 08-07-2026
ਜ਼ੀਰਕਪੁਰ, 7 ਜੁਲਾਈ (ਮਨਿੰਦਰ ਸਿੰਘ)-ਗਣੇਸ਼ ਵਿਹਾਰ ‘ਚ ਚੋਰਾਂ ਨੇ ਇਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁ. ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੀੜਤ ਧਰਮਿੰਦਰ ਸਾਹਨੀ ਨੇ ਦੱਸਿਆ ਕਿ ਉਹ ਕਬਾੜ ਦੇ ਡੀਲਰ ਵਜੋਂ ਕੰਮ ਕਰਦਾ ਹੈ ਅਤੇ ਲਗਪਗ 15 ਦਿਨ ਪਹਿਲਾਂ ਆਪਣੇ ਪਰਿਵਾਰ ਨਾਲ ਆਪਣੇ ਜੱਦੀ ਪਿੰਡ ਗਿਆ ਸੀ। ਜਦੋਂ ਉਹ 5 ਜੁਲਾਈ ਨੂੰ ਵਾਪਸ ਆਇਆ ਤਾਂ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਇਸ ਤੋਂ ਬਾਅਦ ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਬੈੱਡ ‘ਤੇ ਸਾਰਾ ਸਾਮਾਨ ਖਿਲਰਿਆ ਪਿਆ ਸੀ। ਧਰਮਿੰਦਰ ਸਾਹਨੀ ਦੇ ਅਨੁਸਾਰ ਚੋਰਾਂ ਨੇ ਲਗਭਗ 5 ਤੋਲੇ ਸੋਨੇ ਦੇ ਗਹਿਣੇ, ਕੁਝ ਚਾਂਦੀ ਦੇ ਗਹਿਣੇ ਅਤੇ 10 ਹਜ਼ਾਰ ਰੁ. ਦੀ ਨਕਦੀ ਚੋਰੀ ਕਰ ਲਈ ਸੀ। ਚੋਰੀ ਹੋਈਆਂ ਚੀਜ਼ਾਂ ਦੀ ਕੁੱਲ ਕੀਮਤ ਲਗਭਗ 9 ਲੱਖ ਰੁ. ਦੱਸੀ ਜਾ ਰਹੀ ਹੈ। ਉਸ ਵਲੋਂ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਪੁਲਿਸ ਵਲੋਂ ਆਸ-ਪਾਸ ਦੇ ਖੇਤਰ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਡੇਰਾਬੱਸੀ ਭਾਜਪਾ ਵਲੋਂ ਸੰਗਠਨ ਦਾ ਵਿਸਥਾਰ ਅਗਲੀ ਖ਼ਬਰ ਗੈਂਗਸਟਰਾਂ ’ਤੇ ਵਾਰ ਦਾ 168ਵਾਂ ਦਿਨ ਪੰਜਾਬ ਪੁਲਿਸ ਵਲੋਂ ਲਗਪਗ 1000 ਥਾਈਂ ਛਾਪੇਮਾਰੀ, 597 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।