25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਨੂੰ ਕਰਨਗੇ ਜੀਂਦ ਦਾ ਦੌਰਾ-ਨਾਇਬ ਸਿੰਘ ਸੈਣੀ

ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਰਾਮ ਸਿੰਘ ਬਰਾੜ )- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਜੁਲਾਈ ਨੂੰ ਜੀਂਦ ਦਾ ਦੌਰਾ ਸੂਬੇ ਵਿਚ ਵਿਕਾਸ ਦਾ ਇੱਕ ਨਵਾਂ ਅਧਿਆਏ ਲਿਖੇਗਾ। ਇਸ ਦਿਨ ਪ੍ਰਧਾਨ ਮੰਤਰੀ ਜੀਂਦ ਤੋਂ ਸੋਨੀਪਤ ਤੱਕ ਦੇਸ਼ ਦੀ ਪਹਿਲੀ ਹਾਈਡ੍ਰੋਜਨ ਸੰਚਾਲਿਤ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਗੱਲ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਪ੍ਰੈਸ ਕਾਨਫ੍ਰੈਂਸ ਦੌਰਾਨ ਕਹੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰੈਸ ਕਾਨਫਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 17 ਜੁਲਾਈ ਦਾ ਦਿਨ ਹਰਿਆਣਾ ਲਈ ਇਤਿਹਾਸਕ ਅਤੇ ਗੌਰਵਸ਼ਾਲੀ ਹੋਵੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਿਨ ਜੀਂਦ ਤੋਂ ਸੋਨੀਪਤ ਤੱਕ ਚੱਲਣ ਵਾਲੀ ਹਾਈਡ੍ਰੋਜਨ ਸੰਚਾਲਿਤ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵੀ ਹਰਿਆਣਾ ਨੂੰ ਪ੍ਰਧਾਨ ਮੰਤਰੀ ਕਰੋੜਾਂ ਰੁਪਏ ਦੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੋਗਰਾਮ ਦੇ ਸਫਲ ਅਤੇ ਸੁਚਾਰੂ ਆਯੋਜਨ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ। ਇਸ ਦੌਰਾਨ ਮੀਟਿੰਗ ਵਿੱਚ ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਸਾਬਕਾ ਸੂਬਾ ਪ੍ਰਧਾਨ ਮੋਹਨ ਲਾਲ ਕੌਸ਼ਿਕ, ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਨ ਪੰਵਾਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ, ਸਹਿਕਾਰਤਾ ਮੰਤਰੀ ਡਾ. ਅਰਵਿੰਦਰ ਸ਼ਰਮਾ, ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਰਾਜਸਭਾ ਸੰਸਦ ਮੈਂਬਰ ਸੰਜੇ ਭਾਟੀਆ, ਸੁਭਾਸ਼ ਬਰਾਲਾ, ਵਿਧਾਇਕ ਰਾਮਕੁਮਾਰ ਗੌਤਮ, ਦੇਵੇਂਦਰ ਅੱਤਰੀ, ਵਿਨੋਦ ਭਿਆਣਾ, ਸਾਬਕਾ ਸੰਸਦੀ ਸਕੱਤਰ ਦੂੜਾਰਾਮ ਤੋਂ ਇਲਾਵਾ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸੂਚਨਾ, ਜਨਸੰਪਰਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਮਕਰੰਦ ਪਾਂਡੂਰੰਗ, ਬਿਜਲੀ ਪ੍ਰਸਾਰਨ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਡਾ. ਆਦਿਤਿਆ ਦਹੀਆ, ਕਰਨਾਲ ਡਿਵੀਜਨ ਦੇ ਕਮਿਸ਼ਨਰ ਰਾਜੀਵ ਰਤਨ, ਹਿਸਾਰ ਡਿਵੀਜਨ ਦੀ ਕਮਿਸ਼ਨਰ ਗੀਤਾ ਭਾਰਤੀ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਅਸ਼ੋਕ ਛਾਬੜਾ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਮੁਹਾਲੀ ਦੇ ਫੇਜ਼-11 ਵਿਖੇ ਥਾਰ ਦੀ ਟੱਕਰ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਏ. ਬੀ. ਵੀ. ਪੀ. ਨੇ ਪੰਜਾਬ ਯੂਨੀਵਰਸਿਟੀ ’ਚ 78ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।