25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੁਹਾਲੀ ਦੇ ਫੇਜ਼-11 ਵਿਖੇ ਥਾਰ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਅਜੀਤ ਡੈਸਕ 09-07-2026
ਐੱਸ. ਏ. ਐੱਸ. ਨਗਰ, 8 ਜੁਲਾਈ (ਕਪਿਲ ਵਧਵਾ)-ਸਥਾਨਕ ਫੇਜ਼-11 ਵਿਖੇ ਬੀਤੇ ਸੋਮਵਾਰ ਦੇਰ ਰਾਤ ਵਾਪਰੇ ਇਕ ਸੜਕ ਹਾਦਸੇ ਦੌਰਾਨ ਥਾਰ ਗੱਡੀ ਦੀ ਟੱਕਰ ਨਾਲ 32 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਥਾਨਕ ਅੰਬ ਸਾਹਿਬ ਕਾਲੋਨੀ ਦੇ ਰਹਿਣ ਵਾਲੇ ਰਾਕੇਸ਼ ਵਜੋਂ ਹੋਈ ਹੈ। ਉਹ ਭਟੂਰਿਆਂ ਦੀ ਰੇਹੜੀ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ ਅਤੇ ਆਪਣੇ ਪਿੱਛੇ ਪਤਨੀ ਸਮੇਤ ਪੰਜ ਧੀਆਂ ਛੱਡ ਗਿਆ ਹੈ। ਥਾਣਾ ਫੇਜ਼-11 ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਰਾਕੇਸ਼ ਫੇਜ਼-11 ਸਥਿਤ ਕਮਿਊਨਿਟੀ ਸੈਂਟਰ ਵਿਚ ਇਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਗਿਆ ਸੀ। ਸਮਾਗਮ ਤੋਂ ਬਾਅਦ ਉਹ ਪੈਦਲ ਆਪਣੇ ਘਰ ਵਾਪਸ ਜਾ ਰਿਹਾ ਸੀ ਅਤੇ ਇਸੇ ਦੌਰਾਨ ਇਕ ਥਾਰ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਪੁਲਿਸ ਅਨੁਸਾਰ ਹਾਦਸੇ ਤੋਂ ਬਾਅਦ ਥਾਰ ਚਾਲਕ ਹੀ ਜ਼ਖ਼ਮੀ ਰਾਕੇਸ਼ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿਖੇ ਲੈ ਕੇ ਗਿਆ ਸੀ, ਜਿਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਥਾਰ ਚਾਲਕ ਕਰਿਸ਼ ਸੰਜੇ ਸ਼ਰਮਾ ਵਾਸੀ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਬਾਅਦ ‘ਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਪਿਛਲੀ ਖ਼ਬਰ ਸੀ. ਪੀ. ਡਬਲਿਊ. ਡੀ. ਦੇ ਆਊਟਸੋਰਸ ਕਲਰਕ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਨੂੰ ਕਰਨਗੇ ਜੀਂਦ ਦਾ ਦੌਰਾ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।