25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੀ. ਪੀ. ਡਬਲਿਊ. ਡੀ. ਦੇ ਆਊਟਸੋਰਸ ਕਲਰਕ ਨੂੰ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ

ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਕਪਿਲ ਵਧਵਾ)–ਚੰਡੀਗੜ੍ਹ ਵਿਜੀਲੈਂਸ ਸੈੱਲ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਸੀ.ਪੀ.ਡਬਲਿਊ.ਡੀ. ਦੇ ਸੀ.ਪੀ. ਡਿਵੀਜ਼ਨ ਨੰਬਰ-2 ਵਿਚ ਆਊਟਸੋਰਸ ਆਧਾਰ ‘ਤੇ ਤਾਇਨਾਤ ਕਲਰਕ ਗੌਰਵ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਵਲੋਂ ਸ਼ਿਕਾਇਤਕਰਤਾ ਦੇ ਪਿਤਾ ਦੀ ਪੈਨਸ਼ਨ ਅਤੇ ਹੋਰ ਵਿੱਤੀ ਲਾਭਾਂ ਦੀ ਫਾਈਲ ਅੱਗੇ ਵਧਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਉਕਤ ਕਰਮਚਾਰੀ ਤੇ ਇਹ ਵੀ ਦੋਸ਼ ਹੈ ਕਿ ਫਾਈਲ ਕਲੀਅਰ ਕਰਨ ਦੇ ਬਦਲੇ ਉਹ ਪਹਿਲਾਂ ਇਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਿਆ ਹੈ। ਵਿਜੀਲੈਂਸ ਸੈੱਲ ਦੇ ਅਨੁਸਾਰ ਸ਼ਿਕਾਇਤ ਮਿਲਣ ਉਪਰੰਤ ਪੁਲਿਸ ਥਾਣਾ ਵਿਜੀਲੈਂਸ, ਚੰਡੀਗੜ੍ਹ ਵਿਖੇ 8 ਜੁਲਾਈ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ। ਇਸ ਸਾਲ ਚੰਡੀਗੜ੍ਹ ਵਿਜੀਲੈਂਸ ਵਲੋਂ ਦਰਜ ਕੀਤੀ ਗਈ ਹੈ ਪਹਿਲੀ ਐਫ.ਆਈ.ਆਰ ਹੈ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਅਲ ਵਿਛਾ ਕੇ ਕਾਰਵਾਈ ਕੀਤੀ ਅਤੇ ਸੈਕਟਰ-9 ਸਥਿਤ ਪੁਰਾਣੀ ਯੂ.ਟੀ. ਸਕੱਤਰੇਤ ਇਮਾਰਤ ਦੇ ਪਿੱਛੇ ਦੋ ਸੁਤੰਤਰ ਗਵਾਹਾਂ ਦੀ ਹਾਜ਼ਰੀ ਵਿਚ ਗੌਰਵ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਸਵੀਕਾਰ ਕਰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਗਿ੍ਰਫਤਾਰ ਕੀਤੇ ਗਏ ਕਰਮਚਾਰੀ ਨੇ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਕਿਸੇ ਹੋਰ ਵਿਅਕਤੀ ਦੀ ਵੀ ਸ਼ਮੂਲੀਅਤ ਹੈ ਜਾਂ ਨਹੀਂ।
ਪਿਛਲੀ ਖ਼ਬਰ ਸੜਕਾਂ ’ਤੇ ਹਰ ਰੋਜ਼ ਲੱਗਦੇ ਜਾਮ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ ਅਗਲੀ ਖ਼ਬਰ ਮੁਹਾਲੀ ਦੇ ਫੇਜ਼-11 ਵਿਖੇ ਥਾਰ ਦੀ ਟੱਕਰ ਨਾਲ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।