25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਆਈ.ਕੇ.ਈ.ਏ. ਇੰਡੀਆ ਦੇ ਸੀ.ਈ.ਓ. ਨੇ ਕੀਤੀ ਮੁਲਾਕਾਤ

ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਆਈ.ਕੇ.ਈ.ਏ. ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਪੈਟਰਿਕ ਐਂਟੋਨੀ ਦੀ ਅਗਵਾਈ ਵਿਚ ਆਏ ਸਵੀਡਨ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਮੁਲਾਕਾਤ ਕੀਤੀ। ਮੀਟਿੰਗ ਵਿੱਚ ਹਰਿਆਣਾ ਅਤੇ ਆਈਕਿਆ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਹਰਿਆਣਾ ਵਿੱਚ ਭਵਿੱਖ ਦੇ ਨਿਵੇਸ਼ ਦੇ ਮੌਕਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਪੈਟਰਿਕ ਐਂਟੋਨੀ ਨੇ ਹਰਿਆਣਾ ਵਿਚ ਆਈਕਿਆ ਦੇ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਅਤੇ ਹੋਰ ਸਬੰਧਤ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਸੂਬਾ ਸਰਕਾਰ ਵਲੋਂ ਦਿੱਤੇ ਗਏ ਲਗਾਤਾਰ ਸਹਿਯੋਗ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਦਫ਼ਤਰ, ਵਿਦੇਸ਼ ਸਹਿਯੋਗ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵਲੋਂ ਨਿਯਮਤ ਪ੍ਰਵਾਨਗੀਆਂ ਵਿਚ ਤੇਜ਼ੀ ਲਿਆਉਣ ਅਤੇ ਕੰਪਨੀ ਦੀਆਂ ਲੋੜਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਵਰਨਣਯੋਗ ਹੈ ਕਿ ਆਈਕਿਆ ਸਵੀਡਨ ਦੀ ਪ੍ਰਮੁੱਖ ਹੋਮ ਫਰਨੀਸ਼ਿੰਗ ਕੰਪਨੀ ਹੈ। ਭਾਰਤ ਕੰਪਨੀ ਦੇ ਸਭ ਤੋਂ ਮਹੱਤਵਪੂਰਨ ਵਿਕਾਸਸ਼ੀਲ ਬਾਜ਼ਾਰਾਂ ਵਿੱਚੋਂ ਇੱਕ ਹੈ। ਨਾਲ ਹੀ, ਕੰਪਨੀ ਦੀ ਪੂਰੀ ਵੈਲਯੂ-ਚੇਨ ਮੌਜੂਦਗੀ ਦੇ ਲਿਹਾਜ਼ ਨਾਲ ਵੀ ਭਾਰਤ ਦੀ ਵਿਸ਼ੇਸ਼ ਮਹੱਤਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਚ ਆਈਕਿਆ ਵਲੋਂ ਨਿਵੇਸ਼ ਕਰਨ ਦੇ ਪ੍ਰਸਤਾਵ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਉਪਲਬਧ ਕਰਵਾ ਰਹੀ ਹੈ। ਭਵਿੱਖ ਦੀਆਂ ਵਿਸਥਾਰ ਯੋਜਨਾਵਾਂ ਲਈ ਕੰਪਨੀ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿਚ ਪੈਟਰਿਕ ਐਂਟੋਨੀ ਨੇ ਮੁੱਖ ਮੰਤਰੀ ਨੂੰ ਅਗਲੇ ਸਾਲ ਗੁਰੂਗ੍ਰਾਮ ਵਿਚ ਆਈਕਿਆ ਸਟੋਰ ਦਾ ਨਿਰਮਾਣ ਕਾਰਜ ਪੂਰਾ ਹੋਣ ਤੋਂ ਬਾਅਦ ਇਸ ਦੇ ਉਦਘਾਟਨ ਲਈ ਸੱਦਾ ਦਿੱਤਾ। ਮੁੱਖ ਮੰਤਰੀ ਨੇ ਹਰਿਆਣਾ ਪ੍ਰਤੀ ਆਈਕਿਆ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਪ੍ਰੋਜੈਕਟ ਗਲੋਬਲ ਕੰਪਨੀਆਂ ਲਈ ਹਰਿਆਣਾ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਹੋਰ ਮਜ਼ਬੂਤ ਕਰੇਗਾ। ਵਰਨਣਯੋਗ ਹੈ । ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਵਿਦੇਸ਼ ਸਹਿਯੋਗ ਵਿਭਾਗ ਵਿੱਚ ਮੁੱਖ ਮੰਤਰੀ ਦੇ ਸਲਾਹਕਾਰ ਪਵਨ ਕੁਮਾਰ ਚੌਧਰੀ ਅਤੇ ਹੋਰ ਮਾਣਯੋਗ ਵਿਅਕਤੀ ਮੌਜੁਦ ਸਨ।
ਪਿਛਲੀ ਖ਼ਬਰ ਬੀ. ਬੀ. ਐੱਮ. ਬੀ. ਨੇ ਪੰਡੋਹ ਡੈਮ ਵਿਖੇ ਬੀ. ਐੱਸ. ਐੱਲ. ਪ੍ਰੋਜੈਕਟ ਦਾ 50ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਜਸਵੰਤ ਸਿੰਘ ਖਾਲੜਾ ਨੂੰ ਰਾਜ ਸਨਮਾਨ ਦੇਵੇ- ਡਾ. ਉਪਨੀਤ ਕੌਰ ਮੰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।