26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੁਲਾਜ਼ਮਾਂ-ਪੈਨਸ਼ਨਰਾਂ ਵਲੋਂ ਹਲਕਾ ਵਿਧਾਇਕ ਮੁਹਾਲੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 09-07-2026
ਐੱਸ. ਏ. ਐੱਸ. ਨਗਰ, 8 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਐਲਾਨੇ ਗਏ ਸੂਬਾ ਪੱਧਰੀ ਸੰਘਰਸ਼ੀ ਪ੍ਰੋਗਰਾਮਾਂ ਤਹਿਤ ਅੱਜ ਜ਼ਿਲ੍ਹਾ ਮੁਹਾਲੀ ਦੇ ਵੱਡੀ ਗਿਣਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਅੱਗੇ ਬਾਅਦ ਦੁਪਹਿਰ 1.30 ਤੋਂ ਲੈ ਕੇ 2.30 ਵਜੇ ਤੱਕ ਲੰਚ ਟਾਈਮ ਸਮੇਂ ਦੌਰਾਨ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਲੰਬੇ ਸਮੇਂ ਤੋਂ ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ, ਸੁਖਚੈਨ ਸਿੰਘ ਖਹਿਰਾ, ਹਰਜੀਤ ਸਿੰਘ ਬਸੋਤਾ, ਹਰਨੇਕ ਸਿੰਘ ਮਾਵੀ, ਮਨਪ੍ਰੀਤ ਸਿੰਘ ਗੋਸਲ, ਕਰਤਾਰਪਾਲ ਸਿੰਘ, ਐੱਨ. ਕੇ. ਕਲਸੀ, ਸੁਸ਼ੀਲ ਕੁਮਾਰ, ਸੁਖਦੇਵ ਸੈਣੀ ਅਤੇ ਐੱਨ. ਡੀ. ਤਿਵਾੜੀ ਆਦਿ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਸੱਤਾ ਸੰਭਾਲੇ ਸਾਢੇ ਚਾਰ ਸਾਲਾਂ ਦਾ ਸਮਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਗਿਆ ਇਕ ਵੀ ਵੱਡਾ ਵਾਅਦਾ ਅਮਲੀ ਰੂਪ ਵਿਚ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਪਿਛਲੇ ਪੇ-ਕਮਿਸ਼ਨਾਂ ਵਲੋਂ ਦਿੱਤੇ ਗਏ ਲਾਭਾਂ ਅਤੇ ਸੰਘਰਸ਼ਾਂ ਰਾਹੀ ਪ੍ਰਾਪਤ ਹੱਕਾਂ ਨੂੰ ਵੀ ਖੋਹਣ ਦੇ ਰਾਹ ‘ਤੇ ਪਈ ਹੋਈ ਹੈ। ਆਗੂਆਂ ਨੇ ਕਿਹਾ ਕਿ ਪੇਂਡੂ ਭੱਤੇ ਤੇ ਬਾਰਡਰ ਭੱਤੇ ਸਮੇਤ 37 ਭੱਤੇ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਅਜੇ ਵੀ ਅਧੂਰਾ ਪਿਆ ਹੈ ਅਤੇ ਡੀ. ਏ. ਦੀਆਂ ਕਿਸ਼ਤਾਂ ਅਤੇ ਹੋਰ ਵਿੱਤੀ ਹੱਕ ਲਗਾਤਾਰ ਲਟਕਾਏ ਜਾ ਰਹੇ ਹਨ, ਜਿਸ ਕਾਰਨ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਗੱਲਬਾਤ ਕਰਕੇ ਮੰਗਾਂ ਨੂੰ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਚਿਤਾਵਨੀ ਪੱਤਰ ਪ੍ਰਾਪਤ ਕਰਦੇ ਹੋਏ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸੰਬੰਧੀ ਖ਼ੁਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਕੇ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕਰਮ ਸਿੰਘ ਧਨੋਆ, ਐਨ. ਕੇ. ਕਲਸੀ, ਬਾਬੂ ਸਿੰਘ, ਸਾਹਿਲ ਸ਼ਰਮਾ, ਤੇਜਿੰਦਰ ਸਿੰਘ, ਅਮਿਤ ਕਟੋਚ, ਸਾਹਿਲ ਸ਼ਰਮਾ, ਚਰਨਜੀਤ ਸਿੰਘ, ਗੁਰਬੀਰ ਸਿੰਘ, ਵਰਿੰਦਰ ਕੁਮਾਰ, ਗੁਰਬਖ਼ਸ਼ ਸਿੰਘ, ਜਸਬੀਰ ਸਿੰਘ, ਗੁਰਜੀਤ ਸਿੰਘ ਮਨਜੋਤ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾਬੱਸੀ ਤਹਿਸੀਲ ਵਿਖੇ ਰਿਸ਼ਵਤਖੋਰੀ ਦੇ ਦੋਸ਼ ਹੇਠ ਪਟਵਾਰੀ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ’ਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ- ਗੁਰਮੀਤ ਸਿੰਘ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।