08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਗੁਰਿੰਦਰ ਸਿੰਘ ਖਿਜ਼ਰਾਬਾਦ ਪੰਜਾਬ ਦੇ ਜੁਆਇੰਟ ਸਕੱਤਰ ਨਿਯੁਕਤ

ਅਜੀਤ ਡੈਸਕ 10-07-2026
ਮਾਜਰੀ, 9 ਜੁਲਾਈ (ਕੁਲਵੰਤ ਸਿੰਘ ਧੀਮਾਨ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਗੁਰਿੰਦਰ ਸਿੰਘ ਸਾਬਕਾ ਸਰਪੰਚ ਖਿਜ਼ਰਾਬਾਦ ਨੂੰ ਯੂਥ ਵਿੰਗ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਗੁਰਿੰਦਰ ਸਿੰਘ ਖਿਜ਼ਰਾਬਾਦ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜਿਆ ਗਿਆ ਹੈ। ਇਸੇ ਦੌਰਾਨ ਗੁਰਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਹਮੇਸ਼ਾ ਪਾਰਟੀ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਗੁਰਿੰਦਰ ਸਿੰਘ ਦੀ ਇਸ ਨਿਯੁਕਤੀ ਦੇ ਚਲਦਿਆਂ ਵਿਧਾਨ ਸਭਾ ਹਲਕਾ ਖਰੜ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਧਾਨ ਸਭਾ ਹਲਕਾ ਖਰੜ ਅਤੇ ਬਲਾਕ ਮਾਜਰੀ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਪਿਛਲੀ ਖ਼ਬਰ ਲਾਇਨਜ਼ ਕਲੱਬ ਖਰੜ ਉਮੰਗ ਵਲੋਂ ਡਾਕਟਰਾਂ ਦਾ ਸਨਮਾਨ ਅਗਲੀ ਖ਼ਬਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ- ਮੋਹਿੰਦਰ ਭਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।