08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮਾਈ ਭਾਰਤ ਵਲੋਂ ਜ਼ਿਲ੍ਹੇ ‘ਚ 15 ਅਗਸਤ ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ

ਅਜੀਤ ਡੈਸਕ 10-07-2026
ਐੱਸ. ਏ. ਐੱਸ. ਨਗਰ, 9 ਜੁਲਾਈ (ਪ੍ਰੋ. ਅਵਤਾਰ ਸਿੰਘ)-ਭਾਰਤ ਸਰਕਾਰ ਦੇ ਯੁਵਾ ਕਾਜ ਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਮਾਈ ਭਾਰਤ ਵਲੋਂ ਜ਼ਿਲ੍ਹਾ ਮੁਹਾਲੀ ‘ਚ 1 ਜੁਲਾਈ ਤੋਂ ਲੈ ਕੇ 15 ਅਗਸਤ ਤੱਕ ਵਿਸ਼ੇਸ਼ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਈ ਭਾਰਤ ਮੁਹਾਲੀ ਦੇ ਡਿਪਟੀ ਡਾਇਰੈਕਟਰ ਮੋਹਿਤ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜ ਕੇ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ‘ਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਸਿੱਖਿਆ ਸੰਸਥਾਵਾਂ, ਐੱਨ. ਐੱਸ. ਐੱਸ., ਐੱਨ. ਸੀ. ਸੀ., ਯੂਥ ਕਲੱਬਾਂ ਅਤੇ 15 ਤੋਂ 29 ਸਾਲ ਉਮਰ ਵਰਗ ਦੇ ਸਮੁੱਚੇ ਨੌਜਵਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਾਈ ਭਾਰਤ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤੇ ਵਲੰਟੀਅਰਿੰਗ, ਹੁਨਰ ਵਿਕਾਸ, ਟ੍ਰੇਨਿੰਗ, ਕਮਿਊਨਿਟੀ ਸਰਵਿਸ, ਮੁਕਾਬਲਿਆਂ, ਯੂਥ ਕੈਂਪਾਂ ਅਤੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਮਾਈ ਭਾਰਤ ਪੋਰਟਲ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਮੁੱਖ ਧਾਰਾ ਨਾਲ ਜੋੜਨ ਲਈ ਇਕ ਮਜ਼ਬੂਤ ਮੰਚ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਦੀ ਭਾਗੀਦਾਰੀ ਨਾਲ ਹੀ ‘ਵਿਕਸਿਤ ਭਾਰਤ-2047’ ਦੇ ਸੰਕਲਪ ਨੂੰ ਸਾਕਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ, ਯੂਥ ਸੰਗਠਨਾਂ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ‘ਚ ਸਰਗਰਮ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ Gargaj’s Special Message l Jaswant Singh Khalra ਦੀ ਯਾਦ ’ਚ ਜਥੇਦਾਰ Gargaj ਗਿਆਨੀ ਵਲੋਂ ਖ਼ਾਸ ਅਪੀਲ ਅਗਲੀ ਖ਼ਬਰ ਲਾਇਨਜ਼ ਕਲੱਬ ਖਰੜ ਉਮੰਗ ਵਲੋਂ ਡਾਕਟਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।