08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਚੰਡੀਗੜ੍ਹ ਦੇ ਸੈਕਟਰ 13 ਵਿਚ ਪੀਣ ਵਾਲੇ ਪਾਣੀ ਦਾ ਸੰਕਟ

ਅਜੀਤ ਡੈਸਕ 12-07-2026
ਚੰਡੀਗੜ੍ਹ, 11 ਜੁਲਾਈ (ਸੁਖਵਿੰਦਰ ਸਿੰਘ ਸ਼ਾਨ) - ਇੱਥੋਂ ਦੇ ਸੈਕਟਰ 13 ਅਧੀਨ ਆਉਂਦੇ ਵਾਰਡ ਨੰਬਰ 4 ਅਧੀਨ ਪੈਂਦੇ ਭਗਵਾਨਪੁਰਾ-ਕਿਸ਼ਨਗੜ੍ਹ ਪਿੰਡ ਦੇ ਵਸਨੀਕਾਂ ਪਿਛਲੇ ਕਈ ਦਿਨਾਂ ਤੋਂ ਪਾਣੀ ਦੇ ਗੰਭੀਰ ਸੰਕਟ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਇਲਾਕੇ ਦੇ ਤਿੰਨ ਟਿਊਬਵੈੱਲਾਂ ਵਿੱਚੋਂ ਇੱਕ ਦੀ ਮੋਟਰ ਖ਼ਰਾਬ ਹੋਣ ਕਾਰਨ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ, ਜਿਸ ਕਾਰਨ ਵਸਨੀਕ ਪੀਣ ਵਾਲੇ ਪਾਣੀ ਲਈ ਤਰਸ ਰਹੇ ਹਨ । ਸਮਾਜ ਸੇਵਕ ਰਿਕੁਨ ਲੁਬਾਣਾ ਅਤੇ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਟਿਊਬਵੈੱਲ ਦੀ ਮੋਟਰ ਖਰਾਬ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਘੱਟ ਰਹੀ ਹੈ, ਜਿਸ ਕਾਰਨ ਪਾਣੀ ਸੰਬੰਧੀ ਘਰੇਲੂ ਲੋੜਾਂ ਵੀ ਪੂਰੀਆਂ ਨਹੀਂ ਹੋ ਰਹੀਆਂ। ਆਲ ਮਨੀਮਾਜਰਾ ਰੈਜ਼ੀਡੈਂਟ ਐਂਡ ਵੈੱਲਫੇਅਰ ਐਸੋਸੀਏਸ਼ਨ ਸੈਕਟਰ 13 ਚੰਡੀਗੜ੍ਹ ਦੇ ਪ੍ਰਧਾਨ ਰਾਜਬੀਰ ਸਿੰਘ ਭਾਰਤੀਆ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਾਣੀ ਵਰਗੀ ਮੁੱਢਲੀ ਸਹੂਲਤ ਪ੍ਰਦਾਨ ਕਰਨ ਵਿਚ ਕੋਈ ਲਾਪਰਵਾਹੀ ਨਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਸਾਫ਼ ਅਤੇ ਨਿਯਮਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਜੇਕਰ ਸਮੱਸਿਆ ਦਾ ਜਲਦੀ ਹੱਲ ਨਹੀਂ ਹੁੰਦਾ ਹੈ, ਤਾਂ ਐਸੋਸੀਏਸ਼ਨ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵਸਨੀਕਾਂ ਨਾਲ ਮਿਲ ਕੇ ਕੰਮ ਕਰੇਗੀ। ਐਸੋਸੀਏਸ਼ਨ ਦੇ ਚੇਅਰਮੈਨ ਸੁਭਾਸ਼ ਧੀਮਾਨ ਕਿਸ਼ਨਗੜ੍ਹ ਪਹੁੰਚ ਕੇ ਅਤੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ। ਉਨ੍ਹਾਂ ਮੰਗ ਕੀਤੀ ਹੈ ਕਿ ਜਲ ਸਪਲਾਈ ਵਿਭਾਗ ਅਤੇ ਨਗਰ ਨਿਗਮ ਟਿਊਬਵੈੱਲ ਦੀ ਮੋਟਰ ਨੂੰ ਪਹਿਲ ਦੇ ਆਧਾਰ ’ਤੇ ਮੁਰੰਮਤ ਕਰਾਵੇ ਅਤੇ ਮੋਟਰ ਦੀ ਮੁਰੰਮਤ ਹੋਣ ਤੱਕ ਲੋਕਾਂ ਹੋਰਨਾਂ ਤਰੀਕਿਆਂ ਨਾਲ ਪੀਣ ਵਾਲਾ ਪਾਣੀ ਪਹੁੰਚਾਵੇ।
ਪਿਛਲੀ ਖ਼ਬਰ ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਇਤਿਹਾਸਕ ਦੌਰੇ ਦਾ ਕੀਤਾ ਸਵਾਗਤ ਅਗਲੀ ਖ਼ਬਰ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ ਡਾਇਰੈਕਟ ਬੈਨਿਫਿਟ ਟਰਾਂਸਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।