12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਵਤਾਰ ਸਿੰਘ ਲੋਹਗੜ੍ਹ ਨੂੰ ਡੇਰਾਬੱਸੀ ਬਲਾਕ ਦਾ ਪ੍ਰਧਾਨ ਥਾਪਿਆ

ਅਜੀਤ ਡੈਸਕ 13-07-2026
ਜ਼ੀਰਕਪੁਰ, 12 ਜੁਲਾਈ (ਮਨਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਹਲਕਿਆਂ ਤੋਂ ਆਪਣੇ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸੇ ਲੜੀ ਤਹਿਤ ਹਲਕਾ ਡੇਰਾਬੱਸੀ ਤੋਂ ਅਵਤਾਰ ਸਿੰਘ ਲੋਹਗੜ੍ਹ ਨੂੰ ਬਲਾਕ ਪ੍ਰਧਾਨ ਲਗਾਇਆ ਗਿਆ ਹੈ। ਨਗਰ ਕੌਂਸਲ ਚੋਣਾਂ ਦੌਰਾਨ ਪਾਰਟੀ ਲਈ ਕੀਤੀ ਗਈ ਮਿਹਨਤ ਅਤੇ ਵਫ਼ਾਦਾਰੀ ਕਾਰਨ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ। ਇਸ ਨਿਯੁਕਤੀ ਬਾਬਤ ਗੱਲਬਾਤ ਕਰਦਿਆਂ ਅਵਤਾਰ ਸਿੰਘ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਉਨ੍ਹਾਂ ਜ਼ਿੰਮੇਵਾਰੀ ਦੇਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਪੰਜਾਬ ਲੀਡਰਸ਼ਿਪ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਆਈ. ਡੀ. ਐੱਫ. ਸੀ. ਫਰਸਟ ਬੈਂਕ ਘੁਟਾਲੇ ’ਚ ਲੇਬਰ ਵੈਲਫੇਅਰ ਵਿਭਾਗ ਦੇ ਦੋ ਕਲਰਕ ਗ੍ਰਿਫ਼ਤਾਰ ਅਗਲੀ ਖ਼ਬਰ ਅੰਬਾਲਾ-ਚੰਡੀਗੜ੍ਹ ਹਾਈਵੇਅ ਕੋਲ ਕਾਰ ਪੁਲ ਹੇਠਾਂ ਡਿੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।