07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮੁੱਖ ਮੰਤਰੀ ਦੀ ਅਗਵਾਈ ਹੇਠ ‘ਅਰਜੁਨ ਐੱਸ. ਪੀ. ਵੀ.’ ਦੇ ਨਿਰਦੇਸ਼ਕ ਮੰਡਲ ਦੀ ਮੀਟਿੰਗ ਹੋਈ

ਅਜੀਤ ਡੈਸਕ 14-07-2026
ਚੰਡੀਗੜ੍ਹ, 13 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਵਿਚ ਸਵੱਛ ਹਵਾ, ਹਰਿਤ ਆਵਾਜਾਈ ਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਧੁਨਿਕ ਤਕਨੀਕਾਂ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕ੍ਰੈਪ ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਵਿਗਿਆਨਕ ਨਿਪਟਾਰੇ ਦੀ ਪ੍ਰਕਿਰਿਆ ਨੂੰ ਸਰਲ, ਪਾਰਦਰਸ਼ੀ ਤੇ ਸੁਗਮ ਬਣਾਉਣ ਲਈ ਇਕ ਪੋਰਟਲ ਵਿਕਸਿਤ ਕੀਤਾ ਜਾਵੇ। ਇਸ ਪੋਰਟਲ ਰਾਹੀਂ ਨਾਗਰਿਕ ਆਪਣੇ ਨਿੱਜੀ ਤੇ ਸਰਕਾਰੀ ਵਿਭਾਗ ਆਪਣੇ ਨਾ-ਵਰਤੋਂਯੋਗ ਵਾਹਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਣਗੇ, ਜਿਸ ਨਾਲ ਵਾਹਨ ਸਕ੍ਰੈਪਿੰਗ, ਰਜਿਸਟ੍ਰੇਸ਼ਨ ਅਤੇ ਸਬੰਧਤ ਪ੍ਰਕਿਰਿਆਵਾਂ ਵਿੱਚ ਸੁਵਿਧਾ ਅਤੇ ਪਾਰਦਰਸ਼ਤਾ ਯਕੀਨੀ ਹੋਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਰਾਜ ਭਰ ਵਿੱਚ ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਨੂੰ ਗਤੀ ਦੇਣ ਦੇ ਵੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਅੱਜ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ‘ਆਰਟੀਫੀਸ਼ੀਅਲ ਇੰਟੈਲੀਜੈਂਸ ਫਾਰ ਰਿਜ਼ੀਲੈਂਟ ਜੌਬਸ, ਅਰਬਨ ਏਅਰ ਕੁਆਲਿਟੀ ਐਂਡ ਨੈਕਸਟ ਜਨਰੇਸ਼ਨ ਸਕਿੱਲਜ਼ ਕੌਂਸਲ (ਅਰਜੁਨ ਐਸ.ਪੀ.ਵੀ)’ ਦੇ ਨਿਰਦੇਸ਼ਕ ਮੰਡਲ ਦੀ ਦੂਜੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ ਸਮੇਤ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫਾਰ ਸਸਟੇਨੇਬਲ ਡਿਵੈਲਪਮੈਂਟ ਤਹਿਤ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰੇਕ ਪ੍ਰੋਜੈਕਟ ਦੀ ਨਿਯਮਤ ਨਿਗਰਾਨੀ ਕਰਦੇ ਹੋਏ ਨਿਰਧਾਰਿਤ ਟੀਚਿਆਂ ਦੀ 100 ਫ਼ੀਸਦੀ ਪ੍ਰਾਪਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਤੋਂ ਕਰਨਗੇ ਸਵੱਛ ਰੇਲ ਆਵਾਜਾਈ ਦੀ ਸ਼ੁਰੂਆਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਚਕੂਲਾ ਤੋਂ ਸੂਬਾ ਪੱਧਰੀ ਸਫ਼ਾਈ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।