07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮੁੱਖ ਮੰਤਰੀ ਨਾਲ ਵੱਖ-ਵੱਖ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

ਅਜੀਤ ਡੈਸਕ 14-07-2026
ਚੰਡੀਗੜ੍ਹ, 13 ਜੁਲਾਈ (ਰਾਮ ਸਿੰਘ ਬਰਾੜ )- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸੰਤ ਕਬੀਰ ਕੁਟੀਰ ਵਿਖੇ ਸੂਬੇ ਦੇ ਵੱਖ-ਵੱਖ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਸਾਰੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੋਰਡ ਅਤੇ ਨਿਗਮ ਸਰਕਾਰ ਤੇ ਜਨਤਾ ਦੇ ਵਿਚਕਾਰ ਇਕ ਮਹੱਤਵਪੂਰਨ ਕੜੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਮੇਂ ਸਿਰ ਅਤੇ ਸਹੀ ਯੋਗ ਲੋਕਾਂ ਤੱਕ ਪਹੁੰਚਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੁਸ਼ਾਸਨ, ਪਾਰਦਰਸ਼ਤਾ ਤੇ ਜਨ-ਸੇਵਾ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ। ਸਾਰੇ ਬੋਰਡ ਅਤੇ ਨਿਗਮ ਵੀ ਇਸੇ ਭਾਵਨਾ ਨਾਲ ਕੰਮ ਕਰਨ ਅਤੇ ਆਪਣੇ-ਆਪਣੇ ਖੇਤਰਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਆਪਣੀਆਂ ਜ਼ਿੰਮੇਵਾਰੀਆਂ ਦਾ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਰਵਾਹ ਕਰਨ ਅਤੇ ਸਰਕਾਰ ਦੀਆਂ ਵਿਕਾਸ ਤੇ ਜਨ-ਭਲਾਈ ਦੀਆਂ ਨੀਤੀਆਂ ਨੂੰ ਪ੍ਰਭਾਵੀ ਢੰਗ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਭਾਰਤ ਭੂਸ਼ਣ ਭਾਰਤੀ, ਪ੍ਰਭਾਰੀ ਸਤੀਸ਼ ਪੂਨੀਆ, ਸਪੈਸ਼ਲ ਅਫ਼ਸਰ (ਗ੍ਰੀਵੈਂਸ ਰਿਡਰੈਸਲ) ਭੋਪਾਲ ਖਦਰੀ, ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਦੇ ਚੇਅਰਮੈਨ ਵੇਦਪਾਲ ਸਮੇਤ ਸੂਬੇ ਦੇ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਮੌਜੂਦ ਸਨ।
ਪਿਛਲੀ ਖ਼ਬਰ ਰਿਸ਼ਿਤਾ ਸ਼ੁਕਲਾ ਨੂੰ ਸਿੰਗਾਪੁਰ ਦੇ ਓ. ਡਬਲਿਊ. ਆਈ. ਐੱਸ. ਡਿਜ਼ਿਟਲ ਕੈਂਪਸ ’ਚ ਪੜ੍ਹਾਈ ਲਈ 100 ਫ਼ੀਸਦੀ ਗਲੋਬਲ ਸਿਟੀ... ਅਗਲੀ ਖ਼ਬਰ 70 ਕੰਪਨੀਆਂ ਇਕ ਛੱਤ ਹੇਠ, ਸੀ. ਆਈ. ਆਈ. ਵੈਂਡਰ ਕਨੈਕਟ ਐਕਸਪੋ ਨੇ ਉਦਯੋਗਾਂ ਲਈ ਖੋਲ੍ਹੇ ਨਵੇਂ ਮੌਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।