07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 14-07-2026
ਐੱਸ. ਏ. ਐੱਸ. ਨਗਰ, 13 ਜੁਲਾਈ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਗਾਮੀ 16 ਜੁਲਾਈ ਨੂੰ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਸੀ. ਐੱਮ. ਸੀ ਬਾਗਬਾਨੀ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਰਿਸ਼ਿਤਾ ਸ਼ੁਕਲਾ ਨੂੰ ਸਿੰਗਾਪੁਰ ਦੇ ਓ. ਡਬਲਿਊ. ਆਈ. ਐੱਸ. ਡਿਜ਼ਿਟਲ ਕੈਂਪਸ ’ਚ ਪੜ੍ਹਾਈ ਲਈ 100 ਫ਼ੀਸਦੀ ਗਲੋਬਲ ਸਿਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।