06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਏ. ਐੱਸ. ਪੀ. ਵਲੋਂ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ

ਅਜੀਤ ਡੈਸਕ 15-07-2026
ਜ਼ੀਰਕਪੁਰ, 14 ਜੁਲਾਈ (ਮਨਿੰਦਰ ਸਿੰਘ)- ਏ. ਐੱਸ. ਪੀ. ਜ਼ੀਰਕਪੁਰ ਗਜ਼ਲਪ੍ਰੀਤ ਕੌਰ ਵਲੋਂ ਸ਼ਹਿਰ ਵਿਖੇ ਲੱਗੇ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ, ਡਿਊਟੀ ਪ੍ਰਤੀ ਚੌਕਸੀ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਹਰ ਸ਼ੱਕੀ ਵਿਅਕਤੀ ਤੇ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ, ਜਿਸ ਲਈ ਨਾਕਿਆਂ ’ਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਪੂਰੀ ਮੁਸਤੈਦੀ ਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਇਸ ਤੋਂ ਇਲਾਵਾ ਰਾਤ ਸਮੇਂ ਗਸ਼ਤ ਹੋਰ ਪ੍ਰਭਾਵਸ਼ਾਲੀ ਬਣਾਉਣ, ਅਸਮਾਜਿਕ ਅਨਸਰਾਂ ’ਤੇ ਕੜੀ ਨਜ਼ਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਸੰਬੰਧੀ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਪੁਲਿਸ ਵਲੋਂ ਕੀਤੀ ਗਈ ਇਸ ਚੈਕਿੰਗ ਦਾ ਮੰਤਵ ਖੇਤਰ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨਾ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣਾ ਹੈ।
ਪਿਛਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਤੇ ਕੇਂਦਰੀ ਟੀਮ ਵਲੋਂ ਹਲਕਾ ਡੇਰਾਬੱਸੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਅਗਲੀ ਖ਼ਬਰ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਹਰਪਾਲ ਸਿੰਘ ਚੀਮਾ ਨੇ ਡਾ. ਸੁਹਾਨੀ ਡੋਡਾ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।