06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਲੱਬ ’ਚ ਵਿਦਿਆਰਥੀ ਨਾਲ ਕੁੱਟਮਾਰ ਤੇ ਹਥਿਆਰ ਲਹਿਰਾਉਣ ਦੇ ਮਾਮਲੇ ’ਚ 4 ਮੁਲਜ਼ਮ ਕਾਬੂ

ਅਜੀਤ ਡੈਸਕ 15-07-2026
ਚੰਡੀਗੜ੍ਹ, 14 ਜੁਲਾਈ (ਕਪਿਲ ਵਧਵਾ)– ਸੈਕਟਰ-7 ਸਥਿਤ ਕੋਮੋ ਹਾਊਸ ਕਲੱਬ ਵਿਚ ਪਾਰਟੀ ਦੌਰਾਨ ਫਰਾਂਸ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀ ਧਰੁਵ ਤ੍ਰੇਹਨ ਨਾਲ ਕੁੱਟਮਾਰ, ਜੱਜ ਦਾ ਪੁੱਤਰ ਹੋਣ ਦਾ ਦਾਅਵਾ ਕਰਕੇ ਗੋਲੀ ਮਾਰਨ ਦੀ ਧਮਕੀ ਦੇਣ ਅਤੇ ਹਥਿਆਰ ਲਹਿਰਾਉਣ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਚਾਰ ਮੁਲਜ਼ਮਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਚੰਡੀਗੜ੍ਹ ਨਿਵਾਸੀ ਅਨਿਕੇਤ ਗੁਪਤਾ, ਫਤਹਿਗੜ੍ਹ ਸਾਹਿਬ ਦੇ ਪਿੰਡ ਕੋਟਲਾ ਵਾਸੀ ਬਲਦੀਪ ਸਿੰਘ ਉਰਫ਼ ਬਾਲੀ, ਰੂਪਨਗਰ ਦੇ ਪਿੰਡ ਕਲਾਰਾਂ ਵਾਸੀ ਜਗਦੀਪ ਸਿੰਘ ਕੰਗ ਉਰਫ਼ ਜੱਗੀ ਅਤੇ ਬਠਿੰਡਾ ਦੇ ਪਿੰਡ ਰਾਮਗੜ੍ਹ ਭੂੰਦੜ ਵਾਸੀ ਤਨਮਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ 12-13 ਜੁਲਾਈ ਦੀ ਰਾਤ ਕਰੀਬ 2 ਵਜੇ ਧਰੁਵ ਤ੍ਰੇਹਨ ਆਪਣੇ ਦੋਸਤ ਸਵਪਨ ਥਿੰਦ ਨਾਲ ਕੋਮੋ ਹਾਊਸ ਕਲੱਬ ਵਿਚ ਮੌਜੂਦ ਸੀ। ਇਸ ਦੌਰਾਨ ਹੋਏ ਮਾਮੂਲੀ ਵਿਵਾਦ ਤੋਂ ਬਾਅਦ ਅਨਿਕੇਤ ਗੁਪਤਾ ਆਪਣੇ ਸਾਥੀਆਂ ਸਮੇਤ ਮੁੜ ਆਇਆ ਅਤੇ ਧਰੁਵ ‘ਤੇ ਮੁੱਕਿਆਂ, ਲੱਤਾਂ ਅਤੇ ਧਾਤੂ ਦੇ ਕੜੇ ਨਾਲ ਹਮਲਾ ਕਰ ਦਿੱਤਾ। ਧਰੁਵ ਨੇ ਪੁਲਿਸ ਨੂੰ ਦੱਸਿਆ ਕਿ ਅਨਿਕੇਤ ਨੇ ਆਪਣੇ ਆਪ ਨੂੰ ਇਕ ਜੱਜ ਦਾ ਪੁੱਤਰ ਦੱਸਦਿਆਂ ਉਸ ਅਤੇ ਉਸ ਦੇ ਪਰਿਵਾਰ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤ ਮੁਤਾਬਕ ਇਸ ਤੋਂ ਬਾਅਦ ਮੁਲਜ਼ਮ ਕਲੱਬ ਦੇ ਬਾਹਰ ਖੜ੍ਹੀ ਬੀ.ਐੱਮ.ਡਬਲਿਊ ਐਕਸ-7 ਕਾਰ ਵਿੱਚੋਂ ਕਥਿਤ ਤੌਰ ‘ਤੇ ਹਥਿਆਰ ਕੱਢ ਕੇ ਲਿਆਏ, ਉਨ੍ਹਾਂ ਨੂੰ ਲਹਿਰਾ ਕੇ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਉੱਥੇ ਮੌਜੂਦ ਲੋਕਾਂ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਹਮਲੇ ਵਿਚ ਧਰੁਵ ਤ੍ਰੇਹਨ ਦੇ ਸਿਰ, ਹੱਥ ਅਤੇ ਖੱਬੇ ਕੰਨ ‘ਤੇ ਸੱਟਾਂ ਲੱਗੀਆਂ। ਘਟਨਾ ਸਬੰਧੀ ਥਾਣਾ ਸੈਕਟਰ-26 ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਹਰਿਆਣਾ ਦੇ ਕਰਨਾਲ ਵਿਚ ਛਾਪੇਮਾਰੀ ਕਰਕੇ ਚਾਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜ਼ੀਹ ਡਾ. ਅੰਕਿਤਾ ਕਾਂਸਲ ਅਗਲੀ ਖ਼ਬਰ ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ ਪੰਜਾਬ ਪੁਲਿਸ ਵਲੋਂ 897 ਥਾਈਂ ਛਾਪੇਮਾਰੀ, 657 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।