06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਭਲਕੇ ਮਨਾਇਆ ਜਾਵੇਗਾ

ਅਜੀਤ ਡੈਸਕ 15-07-2026
ਐੱਸ. ਏ. ਐੱਸ. ਨਗਰ, 14 ਜੁਲਾਈ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖੀ ਸਿੱਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਭਲਕੇ 16 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਗਿਆਨੀ ਜਗਜੀਤ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਨਾਢਾ ਸਾਹਿਬ, ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਭਾਈ ਹਰਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਕਰਨਦੀਪ ਸਿੰਘ ਗੁਰਦੁਆਰਾ ਅੰਬ ਸਾਹਿਬ, ਭਾਈ ਗੁਰਸੇਵਕ ਸਿੰਘ ਲੁਧਿਆਣਾ ਵਾਲੇ, ਭਾਈ ਹਰਭਜਨ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਅਨਮੋਲ ਸਿੰਘ ਪਟਿਆਲਾ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜ਼ੀਹ ਡਾ. ਅੰਕਿਤਾ ਕਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।