06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਚੀਮਾ ਵਲੋਂ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਅਜੀਤ ਡੈਸਕ 15-07-2026
ਚੰਡੀਗੜ੍ਹ, 14 ਜੁਲਾਈ (ਅਜੀਤ ਬਿਊਰੋ)-ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ।ਇਨ੍ਹਾਂ ਮੀਟਿੰਗਾਂ ਦੌਰਾਨ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫ਼ਰੰਟ ਪੰਜਾਬ ਤੋਂ ਲਖਵੀਰ ਸਿੰਘ, ਸਰਬਜੀਤ ਸਿੰਘ ਅਤੇ ਮਨਜੀਤ ਸਿੰਘ, ਪੰਜਾਬ ਐਜੂਕੇਸ਼ਨ ਡਿਪਾਰਟਮੈਂਟ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਅਨੁਰਿਧ ਮੌਦਗਿੱਲ, ਨੋਵਲ ਇੰਟੀਗ੍ਰੇਟਿਡ ਐਸੋਸੀਏਸ਼ਨ ਆਫ ਕਮਿਊਨਿਟੀ ਹੈਲਥ ਆਫੀਸਰਜ਼ ਤੋਂ ਡਾ. ਜਤਿੰਦਰ ਸਿੰਘ, ਡਾ. ਵਿਪਨ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਤੋਂ ਰਸ਼ਪਾਲ ਸਿੰਘ ਅਤੇ ਬਲਬੀਰ ਸਿੰਘ, ਅਤੇ ਜੁਆਇੰਟ ਐਸੋਸੀਏਸ਼ਨ ਆਫ ਇੰਡੀਪੈਂਡੈਂਟ ਮੈਡੀਕਲ ਲੈਬਾਰਟਰੀ ਐਂਡ ਅਲਾਈਡ ਪ੍ਰੋਫੈਸ਼ਨਲਜ਼ ਤੋਂ ਜਗਦੀਪ ਭਾਰਦਵਾਜ, ਰਾਜਨ ਬੈਕਟਰ ਅਤੇ ਅਸ਼ੋਕ ਗੋਇਲ ਨੇ ਆਪੋ-ਆਪਣੀਆਂ ਯੂਨੀਅਨਾਂ ਦੇ ਮੁੱਦੇ ਅਤੇ ਸਮੱਸਿਆਵਾਂ ਪੇਸ਼ ਕੀਤੀਆਂ।
ਪਿਛਲੀ ਖ਼ਬਰ ‘ਸਾਂਝ ਰਾਹਤ ਕੇਂਦਰ’ ਸੰਕਟ ’ਚ ਘਿਰੀਆਂ ਮਹਿਲਾਵਾਂ ਨੂੰ ਸਹਾਰਾ ਦੇ ਕੇ ਸਨਮਾਨ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰਨ ’ਚ ਮਦਦ ਕ... ਅਗਲੀ ਖ਼ਬਰ ਟੋਲ ਪਲਾਜ਼ਾ ਬਜਹੇੜੀ ਤੇ ਭਾਗੋਮਾਜਰਾ ਵਿਖੇ ਕਿਸਾਨਾਂ ਨੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।