11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਘਰ ’ਚੋਂ ਨਕਦੀ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਵਾਲਾ ਸਾਬਕਾ ਡਰਾਈਵਰ ਕਾਬੂ

ਅਜੀਤ ਡੈਸਕ 17-07-2026
ਚੰਡੀਗੜ੍ਹ, 16 ਜੁਲਾਈ (ਕਪਿਲ ਵਧਵਾ)– ਮਨੀਮਾਜਰਾ ਖੇਤਰ ਵਿਚ ਵਾਪਰੀ ਘਰ ਅੰਦਰ ਚੋਰੀ ਦੀ ਵਾਰਦਾਤ ਨੂੰ ਚੰਡੀਗੜ੍ਹ ਪੁਲਿਸ ਨੇ ਸੁਲਝਾਉਂਦੇ ਹੋਏ ਘਰ ਦੇ ਸਾਬਕਾ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਚੋਰੀ ਕੀਤੇ 10 ਚਾਂਦੀ ਦੇ ਸਿੱਕੇ, ਇਕ ਚਾਂਦੀ ਦੀ ਅੰਗੂਠੀ ਅਤੇ ਸ਼ਿਕਾਇਤਕਰਤਾ ਦੇ ਘਰ ਦੀ ਚਾਬੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਥਾਣਾ ਮਨੀਮਾਜਰਾ ਵਿਚ 15 ਜੁਲਾਈ 2026 ਨੂੰ ਬੀ.ਐਨ.ਐੱਸ ਦੀ ਧਾਰਾ 305 ਅਤੇ 317(2) ਤਹਿਤ ਐੱਫ.ਆਈ.ਆਰ ਦਰਜ ਕੀਤੀ ਗਈ। ਸ਼ਿਕਾਇਤਕਰਤਾ ਅੰਜੂ ਸਿੰਗਲਾ ਨੇ ਪੁਲਿਸ ਨੂੰ ਦੱਸਿਆ ਕਿ ਉਹ 30 ਜੂਨ ਨੂੰ ਆਪਣੇ ਪਰਿਵਾਰ ਸਮੇਤ ਛੁੱਟੀਆਂ ਮਨਾਉਣ ਲਈ ਘਰ ਤੋਂ ਬਾਹਰ ਗਏ ਹੋਏ ਸਨ। ਵਾਪਸ ਆਉਣ ’ਤੇ ਉਨ੍ਹਾਂ ਦੇ ਘਰ ਵਿਚੋਂ 70 ਹਜ਼ਾਰ ਰੁਪਏ ਦੀ ਨਕਦੀ, 24 ਚਾਂਦੀ ਦੇ ਸਿੱਕੇ ਅਤੇ ਚਾਂਦੀ ਦੇ ਗਹਿਣੇ ਗ਼ਾਇਬ ਮਿਲੇ। ਘਰ ਦੇ ਤਾਲੇ ਟੁੱਟੇ ਨਾ ਹੋਣ ਕਾਰਨ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਦੇ ਸਾਬਕਾ ਡਰਾਈਵਰ ਨੇ ਕਾਰ ਵਿਚੋਂ ਘਰ ਦੀ ਡੁਪਲੀਕੇਟ ਚਾਬੀ ਹਾਸਲ ਕਰਕੇ ਅਲਮਾਰੀ ਦਾ ਤਾਲਾ ਖੋਲ੍ਹ ਕੇ ਚੋਰੀ ਕੀਤੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਮਨੀਮਾਜਰਾ ਦੀਆਂ ਵਿਸ਼ੇਸ਼ ਟੀਮਾਂ ਨੇ ਸੂਤਰਾਂ ਅਤੇ ਤਕਨੀਕੀ ਸਾਧਨਾਂ ਦੀ ਮਦਦ ਨਾਲ ਜਾਂਚ ਕਰਦਿਆਂ ਅਨਿਲ ਕੁਮਾਰ ਉਰਫ਼ ਕਾਲਾ (41) ਵਾਸੀ ਸਮਾਧੀ ਗੇਟ, ਮਨੀਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 10 ਚਾਂਦੀ ਦੇ ਸਿੱਕੇ, ਇਕ ਚਾਂਦੀ ਦੀ ਅੰਗੂਠੀ ਅਤੇ ਸ਼ਿਕਾਇਤਕਰਤਾ ਦੇ ਘਰ ਦੀ ਚਾਬੀ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਾਕੀ ਚੋਰੀਸ਼ੁਦਾ ਸਮਾਨ ਦੀ ਬਰਾਮਦਗੀ ਲਈ ਯਤਨ ਕੀਤੇ ਜਾ ਰਹੇ ਹਨ। ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਮਨੀਮਾਜਰਾ ਥਾਣੇ ਵਿਚ ਸਾਲ 2005 ਅਤੇ 2006 ਦੌਰਾਨ ਚੋਰੀ ਅਤੇ ਚੋਰੀਸ਼ੁਦਾ ਸਮਾਨ ਰੱਖਣ ਨਾਲ ਸੰਬੰਧਿਤ ਦੋ ਕੇਸ ਦਰਜ ਹੋ ਚੁੱਕੇ ਹਨ।
ਪਿਛਲੀ ਖ਼ਬਰ ਪੀ. ਜੀ. ਆਈ. ’ਚ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਡਾਇਰੈਕਟਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਆਈ.ਐਮ.ਏ. ਦੀ ਮੀਟਿੰਗ ਦੌਰਾਨ ਮਾਹਿਰ ਡਾਕਟਰਾਂ ਨੇ ਇਲਾਜ ਦੀਆਂ ਆਧੁਨਿਕ ਤਕਨੀਕਾਂ ਸੰਬੰਧੀ ਕੀਤੀ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।